ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ, ਭਾਸ਼ਣ ਮੁਕਾਬਲੇ ਕਰਵਾਏ ਤੇ ਪੰਜਾਬੀ ਦੀ ਇਤਿਹਾਸਿਕ ਮਹੱਤਤਾ ’ਤੇ ਚਾਨਣਾ ਪਾਇਆ।
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ, ਭਾਸ਼ਣ ਮੁਕਾਬਲੇ ਕਰਵਾਏ ਤੇ ਪੰਜਾਬੀ ਦੀ ਇਤਿਹਾਸਿਕ ਮਹੱਤਤਾ ’ਤੇ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਜੋ ਗੁਰੂਆਂ ਪੀਰਾਂ ਦੀ ਬੋਲੀ ਹੈ ਤੇ ਇਸ ਬੋਲੀ ਦਾ ਮਾਣ ਸਤਿਕਾਰ ਕਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਅੱਜ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ’ਤੇ ਇਸ ਇਤਿਹਾਸਿਕ ਦਿਨ ਦੀ ਸਿਰਜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਂਤੀ ਅੱਖਰੀ ਸਾਡਾ ਮਹਾਨ ਵਿਰਸਾ ਹੈ ਤੇ ਇਸ ਦਾ ਸ਼ਾਨ ਨੂੰ ਹਮੇਸ਼ਾ ਬਣਾ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਹਾਜਰ ਸਨ।