24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ’ਚ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ

ਕੋਟਲੀ ਸੂਰਤ ਮੱਲ੍ਹੀ, 23 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐਸ.

Ad Position 21
No active advertisement
ਅਜੀਤ ਡੈਸਕ 24-09-2026
ਕੋਟਲੀ ਸੂਰਤ ਮੱਲ੍ਹੀ, 23 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਪੂਰਾ ਦਿਨ ਪੰਜਾਬੀ ਭਾਸ਼ਾ ਨੂੰ ਸਮਰਪਿਤ ਰਿਹਾ ਤੇ ਸਮੁੱਚਾ ਪ੍ਰੋਗਰਾਮ ਪੰਜਾਬੀ ਭਾਸ਼ਾ ਵਿਚ ਹੀ ਕਰਵਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦੇ ਨਾਮ ਸਿਮਰਨ ਨਾਲ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵਲੋਂ ਵਿਚਾਰ ਪੇਸ਼ ਕੀਤੇ ਗਏ ਤੇ ਮੁੱਖ ਖ਼ਬਰਾਂ ਵੀ ਪੰਜਾਬੀ ਵਿਚ ਪੇਸ਼ ਕੀਤੀਆਂ ਗਈਆਂ। ਵਿਦਿਆਰਥਣ ਅਰਮੀਤ ਕੌਰ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਸੁੰਦਰ ਕਵਿਤਾ ਪੇਸ਼ ਕੀਤੀ ਗਈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਪੰਜਾਬੀ ਅਧਿਆਪਕਾ ਨਰਪਜੀਤ ਕੌਰ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਇਸ ਦੀ ਅਮੀਰੀ ਤੇ ਪੰਜਾਬੀ ਵਿਰਸੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜਨ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਅਯੋਧ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਪਣੀ ਲਿਖੀ ਹੋਈ ਰਚਨਾ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਬੱਚਿਆਂ ਕੋਲੋਂ ਪੈਂਤੀ ਅੱਖਰੀ ਲਿਖਵਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਪਣੇ ਬਜ਼ੁਰਗਾਂ ਕੋਲੋਂ ਪੰਜਾਬੀ ਲੋਕ-ਸਾਹਿਤ ਦੇ ਵੱਖ-ਵੱਖ ਰੂਪਾਂ ਸਬੰਧੀ ਵੀਡੀਓ ਵੀ ਤਿਆਰ ਕਰਵਾਈਆਂ। ਇਸ ਮੌਕੇ ਸਕੂਲ ਦੇ ਐਮ.ਡੀ ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਵੀ ਵਿਸ਼ਵ ਪੰਜਾਬੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬੀ ਭਾਸ਼ਾ, ਸਾਹਿਤ ਅਤੇ ਵਿਰਸੇ ਨੂੰ ਸੰਭਾਲਣ ਤੇ ਅੱਗੇ ਵਧਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਕਾਦੀਆਂ ਦੀਆਂ ਜ਼ੋਨਲ ਪੱਧਰ ਦੀਆਂ ਅਥਲੈਟਿਕਸ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਜਸ਼ਨਪ੍ਰੀਤ ਕੌਰ ਤੇ ਸਹਿਨੂਰ ਨੇ ਬਲਾਕ ’...
Ad Position 24