ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਵਸ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹੈ।
ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਮਾਣ ਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਵਸ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਕਵਿਤਾ ਉਚਾਰਨ, ਭਾਸ਼ਣ, ਲੇਖ ਲਿਖਣ, ਸੁੰਦਰ ਗੁਰਮੁਖੀ ਲਿਖਾਈ ਅਤੇ ਪੰਜਾਬੀ ਸਾਹਿਤ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹਾਨਤਾ ਨੂੰ ਦਰਸਾਉਂਦੀਆਂ ਕਵਿਤਾਵਾਂ ਅਤੇ ਵਿਚਾਰ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੌਰਾਨ ਮਹਾਨ ਸੂਫੀ ਕਵੀ ਬਾਬਾ ਫਰੀਦ ਜੀ ਦੇ ਪੰਜਾਬੀ ਸਾਹਿਤ ਵਿਚ ਯੋਗਦਾਨ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਉਨ੍ਹਾਂ ਦੀ ਬਾਣੀ ’ਚ ਮਨੁੱਖਤਾ, ਨਿਮਰਤਾ, ਸੱਚਾਈ ਤੇ ਆਤਮਿਕਤਾ ਦੇ ਸੰਦੇਸ਼ ਨੂੰ ਉਜਾਗਰ ਕੀਤਾ ਗਿਆ। ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਬੋਲੀ ਕਿਸੇ ਵੀ ਕੌਮ ਦੀ ਪਹਿਚ ਾਣ ਦਾ ਅਹਿਮ ਹਿੱਸਾ ਹੁੰਦੀ ਹੈ ਸਾਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਦੇ ਹੋਏ ਇਸ ਨੂੰ ਬੋਲਣ, ਪੜਨ ਅਤੇ ਲਿਖਣ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।