24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜੀ.ਟੀ.ਬੀ.ਆਈ. ਸਕੂਲ ਕਲਿਆਣਪੁਰ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਵੱਡੇ ਪੱਧਰ ’ਤੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਸੰਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ ਤੇ ਪਿ੍ੰਸੀਪਲ ਮਤੀ ਸੀਮਾ ਰਾਠੌਰ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਗਰਾਮ ਚੇਅਰਮੈਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ।

Ad Position 21
No active advertisement
ਅਜੀਤ ਡੈਸਕ 24-09-2026
ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਵੱਡੇ ਪੱਧਰ ’ਤੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਸੰਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ ਤੇ ਪਿ੍ੰਸੀਪਲ ਮਤੀ ਸੀਮਾ ਰਾਠੌਰ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਗਰਾਮ ਚੇਅਰਮੈਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। 8ਵੀਂ ਕਲਾਸ ਦੀ ਵਿਦਿਆਰਥਣ ਨਵਦੀਪ ਕੌਰ ਵਲੋਂ ਪੰਜਾਬੀ ਦਿਵਸ ਦੀ ਵਿਸ਼ੇਸ਼ਤਾ ਬਾਰੇ ਜਾਣਕਾਰੀ ਦਿਤੀ। 8ਵੀਂ ਕਲਾਸ ਦੀ ਵਿਦਿਆਰਥਣ ਦਿਲਮਨਪ੍ਰੀਤ ਕੌਰ ਵਲੋਂ ਇਕ ਪੰਜਾਬੀ-ਮਾਂ-ਬੋਲੀ ਕਵਿਤਾ, ਚੌਥੀ ਜਮਾਤ ਦੇ ਬੱਚਿਆਂ ਵਲੋਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਇਕ ਨਾਟਕ ਪੇਸ਼ ਕੀਤਾ ਗਿਆ, ਜਿਸ ’ਚ ਮਨਵੀਰ ਸਿੰਘ, ਰਾਜਵੀਰ ਸਿੰਘ, ਫਤਿਹ ਸਿੰਘ, ਜੋਬਨਪ੍ਰੀਤ ਸਿੰਘ, ਜਸਰਾਜ ਸਿੰਘ, ਸਮਰਵੀਰ ਸਿੰਘ, ਸਹਿਜਦੀਪ ਕੌਰ, ਮਨਸੀਰਤ ਕੌਰ, ਮਨਰੂਪ ਕੌਰ, ਕੋਮਲਪ੍ਰੀਤ ਕੌਰ, ਨਵਪ੍ਰੀਤ ਕੌਰ, ਨਵਜੋਤ ਕੌਰ, ਅਗਮਪ੍ਰੀਤ ਸਿੰਘ, ਅਵੀਤਾਜ ਸਿੰਘ, ਗੁਰਕੀਰਤ ਕੌਰ, ਦਾਨਿਸ਼ ਅਤੇ ਅਨੰਨਿਆ ਨੇ ਭਾਗ ਲਿਆ। ਅੰਤ ’ਚ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਅੱਜ ਦਾ ਦਿਨ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪੂਰੇ ਵਿਸ਼ਵ ਵਿਚ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਸਕੂਲ ਦੇ ਵਿਦਿਆਰਥੀਆਂ ਲਈ ਸੁੰਦਰ ਲਿਖਾਈ ਮੁਕਾਬਲੇ ਤੇ ਆਪਣੀਆਂ ਭਾਵਨਾਵਾਂ ਨੂੰ ਕਵਿਤਾਵਾਂ ਤੇ ਪੈਰ੍ਹਾ-ਰਚਨਾ ਆਦਿ ਰਾਹੀਂ ਪੇਸ਼ ਕਰਨ ਲਈ ਮੰਚ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਨੇ ਅਧਿਆਪਿਕਾਂ ਅਕਵਿੰਦਰ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ ਤੇ ਚੰਦਨਪ੍ਰੀਤ ਕੌਰ ਦਾ ਇਸ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਕਾਂਗਰਸ ਦੀ ਸਰਕਾਰ ਆਉਣ ’ਤੇ ਪਿੰਡਾਂ ਦਾ ਹੋਵੇਗਾ ਸਰਬਪੱਖੀ ਵਿਕਾਸ ਅਗਲੀ ਖ਼ਬਰ ਵਿਸ਼ਵ ਅਮਨ ਦਿਵਸ ਮੌਕੇ ਜਮਾਤ ਅਹਿਮਦੀਆ ਮੁਸਲਿਮ ਭਾਰਤ ਵਲੋਂ ‘ਤੀਜਾ ਵਿਸ਼ਵ ਯੁੱਧ ਰੋਕੋ’ ਮੁਹਿੰਮ ਚਲਾਈ
Ad Position 24