25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਟੀ.ਐੱਸ.ਯੂ. ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਦੀ ਚੋਣ

ਹਰਚੋਵਾਲ, 23 ਸਤੰਬਰ (ਭਾਮ, ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਦੀ ਚੋਣ ਸੰਵਿਧਾਨ ਦੇ ਨਿਯਮਾਂ ਅਨੁਸਾਰ ਸੂਬਾ ਵਰਕਿੰਗ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਤਹਿਤ ਕੀਤੀ ਗਈ। ਇਹ ਚੋਣ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਦੀ ਨਿਗਰਾਨੀ ਹੇਠ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਹਰਚੋਵਾਲ, 23 ਸਤੰਬਰ (ਭਾਮ, ਢਿੱਲੋਂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ੍ਰੀ ਹਰਗੋਬਿੰਦਪੁਰ ਦੀ ਚੋਣ ਸੰਵਿਧਾਨ ਦੇ ਨਿਯਮਾਂ ਅਨੁਸਾਰ ਸੂਬਾ ਵਰਕਿੰਗ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਤਹਿਤ ਕੀਤੀ ਗਈ। ਇਹ ਚੋਣ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ 2 ਸਾਲ ਤੱਕ ਸਬ-ਡਵੀਜ਼ਨ ਕਮੇਟੀ ਸ੍ਰੀ ਹਰਗੋਬਿੰਦਪੁਰ ਦੀ ਚੋਣ ਕੀਤੀ ਗਈ ਪ੍ਰਧਾਨ ਗੁਰਵਿੰਦਰ ਸਿੰਘ ਲਾਇਨਮੈਨ, ਮੀਤ ਪ੍ਰਧਾਨ ਬਲਦੇਵ ਸਿੰਘ, ਸਕੱਤਰ ਪ੍ਰਵੀਨ ਕੁਮਾਰ ਸਹਾਇਕ ਸਕੱਤਰ ਬਿਕਰਮਜੀਤ ਸਿੰਘ ਲਾਇਨਮੈਨ, ਖ਼ਜ਼ਾਨਚੀ ਜੋਗਿੰਦਰ ਸਿੰਘ ਨੂੰ ਚੁਣਿਆਂ ਗਿਆ। ਇਸ ਮੌਕੇ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਧਾਰਨ ਕੀਤੇ ਅੜੀਅਲ ਵਤੀਰੇ ਵਿਰੁੱਧ ਬਿਜਲੀ ਕਾਮਿਆਂ ਸਮੇਤ ਸਮੁੱਚੇ ਮੁਲਾਜ਼ਮਾਂ ਵਿਚ ਪੈਦਾ ਹੋਏ ਗੁੱਸੇ ਤੇ 8 ਫ਼ੀਸਦੀ ਡੀ.ਏ. ਜਾਰੀ ਕਰਕੇ ਠੰਡਾ ਛਿੜਕਣ ਦੀ ਨੀਤੀ ਅਪਣਾਈ ਗਈ ਹੈ। ਇਸ ਲੋਕ ਵਿਰੋਧੀ ਨੀਤੀ ਦਾ ਮੂੰਹਤੋੜ ਜਵਾਬ ਦੇਣ ਲਈ ਬਿਜਲੀ ਕਾਮਿਆਂ ਨੂੰ ਸਾਂਝੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਰਵਿੰਦਰ ਸਿੰਘ, ਜੁਗਰਾਜ ਸਿੰਘ, ਕੁਲਦੀਪ ਸਿੰਘ, ਰਣਜੋਧ ਸਿੰਘ, ਸਤਨਾਮ ਸਿੰਘ, ਦਲਬੀਰ ਮਸੀਹ, ਕੁਲਦੀਪ ਸਿੰਘ, ਪਰਮਵੀਰ ਸਿੰਘ, ਮੇਵਾ ਸਿੰਘ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਬਲਬੀਰ ਸਿੰਘ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ ਸਮਾਗਮ ਅਗਲੀ ਖ਼ਬਰ ਐਚ.ਕੇ.ਐਮ.ਵੀ. ਕਾਲਜ ਧਾਰੀਵਾਲ ਵਿਖੇ ਆਯੁਰਵੇਦ ਦਿਵਸ ਮਨਾਇਆ
Ad Position 24