25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਘੁਮਾਣ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਸ਼ਖਸ਼ੀਅਤਾਂ ਪੁੱਜੀਆਂ

ਘੁਮਾਣ, 23 ਸਤੰਬਰ (ਬੰਮਰਾਹ, ਬਾਵਾ)-ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਤੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਅੰਤਿਮ ਸਥਾਨ ਸ਼੍ਰੋਮਣੀ ਭਗਤ ਨਾਮਦੇਵ ਜੀ ਵਿਖੇ ਪੁੱਜਾ। ਨਗਰ ਕੀਰਤਨ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੀਆਂ ਹੋਰ ਸ਼ਖਸ਼ੀਅਤਾਂ ਵੀ ਪੁੱਜੀਆਂ।

Ad Position 21
No active advertisement
ਮੀਰੀ ਪੀਰੀ ਖਾਲਸਾ ਮਾਰਚ ਦਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਬੰਧਕ ਸਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ। ਤਸਵੀਰ : ਬੰਮਰਾਹ, ਬਾਵਾ 24-09-2026
ਘੁਮਾਣ, 23 ਸਤੰਬਰ (ਬੰਮਰਾਹ, ਬਾਵਾ)-ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਤਪ ਅਸਥਾਨ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਤੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਅੰਤਿਮ ਸਥਾਨ ਸ਼੍ਰੋਮਣੀ ਭਗਤ ਨਾਮਦੇਵ ਜੀ ਵਿਖੇ ਪੁੱਜਾ। ਨਗਰ ਕੀਰਤਨ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੀਆਂ ਹੋਰ ਸ਼ਖਸ਼ੀਅਤਾਂ ਵੀ ਪੁੱਜੀਆਂ। ਇਸ ਮੌਕੇ ਵੱਖ-ਵੱਖ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਕਮੇਟੀਆਂ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਪ੍ਰਬੰਧਕ ਕਮੇਟੀਆਂ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਥਾਣਾ ਘੁਮਾਣ ਦੇ ਮੁਖੀ ਰਜਵੰਤ ਕੌਰ ਸਮੇਤ ਥਾਣੇ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਕੁਲਵੰਤ ਸਿੰਘ ਚੀਮਾ, ਮਨਦੀਪ ਸਿੰਘ ਰੰਗੜ ਨੰਗਲ, ਰਾਜਨਬੀਰ ਸਿੰਘ ਘੁਮਾਣ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਸ਼ੇਖ, ਮਾਸਟਰ ਸੁਖਵਿੰਦਰ ਸਿੰਘ ਚੀਮਾ, ਨਿਸ਼ਾਨ ਸਿੰਘ ਗਿੱਲ, ਸਿਕੰਦਰ ਸਿੰਘ ਭੱਟੀਵਾਲ, ਦਿਲਬਾਗ ਸਿੰਘ ਲੰਗਿਆਂਵਾਲੀ, ਹਰਬੰਸ ਸਿੰਘ ਘੁਮਾਣ, ਪ੍ਰਚਾਰਕ ਜਥੇਦਾਰ ਜਗਦੇਵ ਸਿੰਘ, ਬਾਬਾ ਬੇਅੰਤ ਸਿੰਘ ਅਚਿੰਤ, ਪ੍ਰਧਾਨ ਲਖਬੀਰ ਸਿੰਘ ਕਲਸੀ, ਪਲਵਿੰਦਰ ਸਿੰਘ ਮੁਨੀਮ, ਅਜਮੇਰ ਸਿੰਘ ਖਜਾਨਚੀ, ਗੁਰਦੇਵ ਸਿੰਘ ਸਕੱਤਰ, ਹਰਪਾਲ ਸਿੰਘ ਲਾਲੀ, ਹਰਿੰਦਰ ਸਿੰਘ ਫੌਜੀ, ਹਰਦੀਪ ਸਿੰਘ ਸ਼ਾਲੀ, ਸ਼ਰਮਜੀਤ ਸਿੰਘ ਮੈਨੇਜਰ, ਭਾਈ ਰਣਧੀਰ ਸਿੰਘ ਗ੍ਰੰਥੀ ਸਿੰਘ, ਗੁਰਮੁਖ ਸਿੰਘ ਫੌਜੀ, ਦਿਲਬਾਗ ਸਿੰਘ ਨੰਗਲ, ਗੁਰਸ਼ਰਨ ਸਿੰਘ ਨੰਗਲ, ਮਾਸਟਰ ਦਿਲਬਾਗ ਸਿੰਘ ਪੰਡੋਰੀ, ਰੇਸ਼ਮ ਸਿੰਘ ਬਿੱਟੂ, ਲੱਖਾ ਖੱਖ, ਬਿੱਕਾ ਖੱਖ, ਸ਼ੇਰਾ ਪੰਡੋਰੀ, ਬਿੱਲਾ ਪੰਡੋਰੀ, ਸੁਖਜੀਤ ਸਿੰਘ ਸੁੱਖਾ, ਲੈਕਚਰਾਰ ਗੁਰਨਾਮ ਸਿੰਘ ਮੰਡ, ਕਸ਼ਮੀਰ ਸਿੰਘ ਘੁਮਾਣ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਮੱਲੋਵਾਲੀ, ਸਤਨਾਮ ਸਿੰਘ ਮੱਲੋਵਾਲੀ, ਸਕੱਤਰ ਅਮਰਜੀਤ ਸਿੰਘ, ਜੋਗਾ ਸਿੰਘ ਬੇਦੀ, ਮਾਸਟਰ ਜਗਜੀਤ ਸਿੰਘ ਬੇਦੀ, ਸਤਨਾਮ ਸਿੰਘ ਕੁਕੂ, ਸਾਬਕਾ ਚੇਅਰਮੈਨ ਦਲਬੀਰ ਸਿੰਘ ਵਾੜੇ, ਸੁਖਬੀਰ ਸਿੰਘ ਟਿੰਮੀ, ਸੁਖਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ’ਚ ਭਾਜਪਾ ਨੂੰ ਝਟਕਾ ਹਲਕਾ ਇੰਚਾਰਜ ਰਹੇ ਬਿਕਰਮਜੀਤ ਸਿੰਘ ਨਠਵਾਲ ਮੁੜ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਪੰਚਾਇਤ ਨੇ ਪਿੰਡ ਦੀ ਫਿਰਨੀ ’ਤੇ ਇੰਟਰਲਾਕ ਲਗਵਾਈਆਂ
Ad Position 24