25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੰਗਾਂ ਨੂੰ ਲੈ ਕੇ ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਪੱਧਰੀ ਧਰਨਾ ਜਾਰੀ

ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਵਲੋਂ ਟਾਲ ਮਟੋਲ ਦੀ ਅਪਨਾਈ ਨੀਤੀ ਦੀ ਜੰਮ ਕੇ ਨਿਖੇਧੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਵਲੋਂ ਟਾਲ ਮਟੋਲ ਦੀ ਅਪਨਾਈ ਨੀਤੀ ਦੀ ਜੰਮ ਕੇ ਨਿਖੇਧੀ ਕੀਤੀ ਗਈ। ਇਸ ਮੌਕੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ 17-7-2020 ਤੋਂ ਬਾਅਦ ਨਵੇਂ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ 19900 ਰੁਪਏ ਤੋਂ ਵਧਾ ਕੇ ਹਰਿਆਣੇ ਦੀ ਤਰਜ ’ਤੇ 32100 ਰੁਪਏ ਕਰਨ, ਨਵੇਂ ਭਰਤੀ ਪਟਵਾਰੀਆਂ ਉੱਪਰ ਲਾਗੂ ਕੇਂਦਰੀ ਸਕੇਲ ਰੱਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ ਤੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਜਿਨ੍ਹਾਂ ਵਿਚ ਪੈਂਡਿੰਗ ਡੀ.ਏ, ਪੁਰਾਣੀ ਪੈਨਸ਼ਨ ਬਹਾਲੀ, 17-7-20 ਦਾ ਪੱਤਰ ਰੱਦ ਕਰਨਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨਾਲ ਰਲ ਕੇ ਜੋ ਸੰਘਰਸ਼ ਦੀ ਕਾਲ ਆਉਂਦੀ ਹੈ, ਉਸ ਦਾ ਪੂਰਨ ਸਮਰਥਨ ਕੀਤਾ ਜਾਵੇਗਾ ਅਤੇ ਜੋ ਧਰਨੇ ਪ੍ਰਦਰਸ਼ਨ ਮੰਤਰੀਆਂ ਦੇ ਘਰਾਂ ਬਾਹਰ ਲਗਾਏ ਜਾਣੇ ਹਨ, ਉਨ੍ਹਾਂ ’ਚ ਵੀ ਪਟਵਾਰੀ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਦਾ ਫੈਸਲਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਨੁਮਾਇੰਦੇ ਦਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਤਬੀਰ ਸਿੰਘ, ਤਹਿਸੀਲ ਜਨਰਲ ਸਕੱਤਰ ਜੰਗ ਬਹਾਦਰ ਸਿੰਘ, ਤਹਿਸੀਲ ਖਜਾਨਚੀ ਹਰਸ਼ ਵਿਰਦੀ, ਰਿਟਾਇਰਡ ਕਾਨੂੰਗੋ ਸੁਰਜੀਤ ਸਿੰਘ ਸੈਣੀ, ਸਰਬਜੀਤ ਸਿੰਘ, ਸੁਲੱਖਣ ਸਿੰਘ, ਪਟਵਾਰੀ ਵਰਿਆਮ ਸਿੰਘ, ਸੰਦੀਪ ਸਿੰਘ, ਬਲਰਾਜ ਸਿੰਘ ਅਤੇ ਹੋਰ ਪਟਵਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 27 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ-ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ 1 ਕਿਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਤੇ 2 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ ਇਕ ਹੋਰ ਮਾਮਲੇ ’...
Ad Position 24