25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨੀ ਤੇ ਪੰਜਾਬ ਬਚਾਉਣ ਦੀ ਲੜਾਈ ਲੜ ਰਿਹਾ ਹੈ-ਪ੍ਰਿਥੀਪਾਲ ਸਿੰਘ ਬਟਾਲਾ ਪਿੰਡ ਪੱਤੀ ਹਵੇਲੀਆਂ ਵਿਚ 21 ਮੈਂਬਰੀ ਕਮੇਟੀ ਬਣਾਈ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਅਹਿਮ ਮੀਟਿੰਗ ਪਿੰਡ ਹਵੇਲੀਆਂ ਵਿਚ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਦਿਲਬਾਗ ਸਿੰਘ ਗੋਬਿੰਦ ਨਗਰ, ਹਰਵੰਤ ਸਿੰਘ ਧਾਰੀਵਾਲ ਭੋਜਾ, ਜਸਵੀਰ ਸਿੰਘ ਬਟਾਲਾ, ਸੁਰਜੀਤ ਸਿੰਘ ਧਾਰੀਵਾਲ ਭੋਜਾ, ਹਰਦੀਪ ਸਿੰਘ ਧਾਰੀਵਾਲ ਭੋਜਾ, ਸਰਬਜੀਤ ਸਿੰਘ ਖਾਨ ਪਿਆਰਾ, ਗੁਰਮੀਤ ਸਿੰਘ ਯੂਥ ਆਗੂ, ਗੁਰਦੀਪਕ ਸਿੰਘ ਯੂਥ ਆਗੂ, ਅਭਿਸ਼ੇਕ ਕੁਮਾਰ ਯੂਥ ਆਗੂ, ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਸਰਕਾਰਾਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨਾ ਚਾਹੁੰਦੀਆਂ ਹਨ, ਇਸੇ ਕਰਕੇ ਚਿੱਟੇ ਦਾ ਨਸ਼ਾ ਧੜਾਧੜ ਪੰਜਾਬ ਵਿਚ ਭੇਜਿਆ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਅਹਿਮ ਮੀਟਿੰਗ ਪਿੰਡ ਹਵੇਲੀਆਂ ਵਿਚ ਹੋਈ, ਜਿਸ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ, ਦਿਲਬਾਗ ਸਿੰਘ ਗੋਬਿੰਦ ਨਗਰ, ਹਰਵੰਤ ਸਿੰਘ ਧਾਰੀਵਾਲ ਭੋਜਾ, ਜਸਵੀਰ ਸਿੰਘ ਬਟਾਲਾ, ਸੁਰਜੀਤ ਸਿੰਘ ਧਾਰੀਵਾਲ ਭੋਜਾ, ਹਰਦੀਪ ਸਿੰਘ ਧਾਰੀਵਾਲ ਭੋਜਾ, ਸਰਬਜੀਤ ਸਿੰਘ ਖਾਨ ਪਿਆਰਾ, ਗੁਰਮੀਤ ਸਿੰਘ ਯੂਥ ਆਗੂ, ਗੁਰਦੀਪਕ ਸਿੰਘ ਯੂਥ ਆਗੂ, ਅਭਿਸ਼ੇਕ ਕੁਮਾਰ ਯੂਥ ਆਗੂ, ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਸਰਕਾਰਾਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨਾ ਚਾਹੁੰਦੀਆਂ ਹਨ, ਇਸੇ ਕਰਕੇ ਚਿੱਟੇ ਦਾ ਨਸ਼ਾ ਧੜਾਧੜ ਪੰਜਾਬ ਵਿਚ ਭੇਜਿਆ ਜਾ ਰਿਹਾ। ਸਰਕਾਰਾਂ ਸਾਡੇ ਨੌਜਵਾਨਾਂ ਨੂੰ ਪ੍ਰਵਾਸ ਕਰਨ ਲਈ ਮਜਬੂਰ ਕਰ ਰਹੀਆਂ ਹਨ ਤਾਂ ਜੋ ਬਾਹਰੋਂ ਪ੍ਰਵਾਸੀਆਂ ਨੂੰ ਪੰਜਾਬ ’ਤੇ ਕਾਬਜ਼ ਕੀਤਾ ਜਾ ਸਕੇ। ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਚੁਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ਹਰਵੰਤ ਸਿੰਘ ਧਾਰੀਵਾਲ ਭੋਜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਬਚਾਉਣ ਲਈ ਆਪ ਅੱਗੇ ਆਉਣਾ ਚਾਹੀਦਾ ਹੈ ਤੇ ਪੰਜਾਬ ਦੇ ਵਫਾਦਾਰ ਤੇ ਇਮਾਨਦਾਰ ਆਗੂ ਭਾਈ ਅੰਮ੍ਰਿਤਪਾਲ ਸਿੰਘ ਦਾ ਧਿਰ ਬਣ ਕੇ ਸਾਥ ਦੇਣਾ ਚਾਹੀਦਾ। ਸਿੱਖਾਂ ਤੇ ਪੰਜਾਬੀਆਂ ਦੀ ਆਖਰੀ ਉਮੀਦ ਭਾਈ ਅੰਮ੍ਰਿਤਪਾਲ ਸਿੰਘ ਹੀ ਹੈ। ਮੀਟ ਿੰਗ ’ਚ ਪਿੰਡ ਦੀ 21 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਦੀਦਾਰ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ, ਰਘਬੀਰ ਸਿੰਘ, ਸਰਬਜੀਤ ਸਿੰਘ, ਪ੍ਰਭਜੋਤ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਸਤਿੰਦਰ ਕੌਰ, ਬੀਬੀ ਸਤਵੰਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਵਿੰਦਰ ਕੌਰ, ਬੀਬੀ ਪਲਵਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਮੰਗਲ ਕੌਰ ਆਦਿ ਮੈਂਬਰ ਬਣਾਏ ਗਏ। ਅਖੀਰ ਵਿਚ ਸਾਰਿਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਸਰਕਾਰ ਵਲੋਂ ਦਰਜ ਕੀਤੇ ਗਏ ਝੂਠੇ ਮੁਕੱਦਮਿਆਂ ਦੀ ਨਿਖੇਧੀ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਅਸਾਮ ਦੀ ਜੇਲ ਵਿਚ ਰੱਖਣ ਲਈ ਸਰਕਾਰ ਦੀ ਬਦਨੀਅਤੀ ਅਤੇ ਮਨੁੱਖੀ ਅਧਿਕਾਰਾਂ ਦਾ ਗਲਾ ਘੁੱਟਣ ਵਾਲੀ ਕਾਰਵਾਈ ਗਰਦਾਨਿਆ।
Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਮਿਲਣੀ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ 27 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ-ਜ਼ਿਲ੍ਹਾ ਖੇਡ ਅਫ਼ਸਰ
Ad Position 24