24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜ੍ਹਾਅ ਤੈਅ ਕਰਦਾ ਹੋਇਆ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਪਹੁੰਚਿਆ। ਅਗਲੇ ਦਿਨ ਖਾਲਸਾ ਕਾਲਜ ਗੁਰਦਾਸਨੰਗਲ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 24-09-2026
ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜ੍ਹਾਅ ਤੈਅ ਕਰਦਾ ਹੋਇਆ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਪਹੁੰਚਿਆ। ਅਗਲੇ ਦਿਨ ਖਾਲਸਾ ਕਾਲਜ ਗੁਰਦਾਸਨੰਗਲ ਦੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਬੁਰਜ ਸਾਹਿਬ ਪਹੁੰਚ ਕੇ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਕਾਲਜ ਵਲੋਂ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਸਿੱਖ ਧਰਮ ਤੇ ਸਿੱਖ ਇਤਿਹਾਸ ਨਾਲ ਜੁੜੇ ਰਹਿਣ ਦੀ ਤਾਕੀਦ ਕੀਤੀ। ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਕਾਲਜ ਦੇ ਸਥਾਨਕ ਸਰਪ੍ਰਸਤ ਬੀਬੀ ਜਸਬੀਰ ਕੌਰ ਜਫ਼ਰਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ, ਰਛਪਾਲ ਸਿੰਘ, ਇੰਚਾਰਜ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਜੀ ਬਹਾਦਰ ਗੁਰਦਾਸਨੰਗਲ ਤੋਂ ਇਲਾਵਾ ਪ੍ਰਚਾਰਕ ਜਗਰੂਪ ਸਿੰਘ, ਗੁਰਨਾਮ ਸਿੰਘ ਅਤੇ ਬੀਬੀ ਰਾਜਬੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਮਿਲੇ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24