ਐੱਨ.ਆਰ.ਆਈ. ਮਿਲਣੀ ਦੌਰਾਨ ਮਾਝੇ ਦੇ ਚਾਰ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ
ਅਜਨਾਲਾ/ਰਾਜਾਸਾਂਸੀ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨਜ਼ਦੀਕ ਸਥਿਤ ਇਕ ਨਿੱਜੀ ਹੋਟਲ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਕਰਵਾਈ ਐੱਨ. ਆਰ.
ਅਜਨਾਲਾ/ਰਾਜਾਸਾਂਸੀ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨਜ਼ਦੀਕ ਸਥਿਤ ਇਕ ਨਿੱਜੀ ਹੋਟਲ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਕਰਵਾਈ ਐੱਨ.ਆਰ.ਆਈ ਮਿਲਣੀ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਵਲੋਂ ਮਾਝਾ ਖੇਤਰ ਦੇ ਚਾਰ ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਨਾਲ ਸੰਬੰਧਿਤ ਵੱਡੀ ਗਿਣਤੀ ’ਚ ਪਹੁੰਚੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਪੰਜਾਬ ਦੇ ਸਾਬਕਾ ਐੱਨ.ਆਰ.ਆਈ. ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐੱਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਾਇਅਬ, ਐੱਨ.ਆਰ.ਆਈ. ਕਮਿਸ਼ਨ ਦੇ ਮੈਂਬਰ ਕਮਲ ਗਰਗ ਅਤੇ ਸੁਖਜਿੰਦਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਹਰਮਨਦੀਪ ਸਿੰਘ ਗਿੱਲ ਤੋਂ ਇਲਾਵਾ ਉਕਤ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਐੱਨ.ਆਰ.ਆਈ ਮਿਲਣੀ-2026 ਦੌਰਾਨ ਹਾਜ਼ਰ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ (ਐੱਨ.ਆਰ.ਆਈਜ਼) ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦੇਣਾ ਹੈ। ਉਧਰ ਅੱਜ ਦੀ ਐੱਨ.ਆਰ.ਆਈ. ਮਿਲਣੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ 75 ਸ਼ਿਕਾਇਤਾਂ ਸੁਣੀਆਂ ਗਈਆਂ ਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਨਿਪਟਾਰੇ ਲਈ ਮੌਕੇ ‘ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ । ਇਸ ਮੌਕੇ ਐੱਸ.ਡੀ.ਐੱਮ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਸਮੇਤ ਸੰਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।