24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਾਪਰ ਰਹੀਆਂ ਗੋਲੀ ਦੀਆਂ ਘਟਨਾਵਾਂ ਕਾਰਨ ਲੋਕਾਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ- ਅਮਨਦੀਪ ਜੈਂਤੀਪੁਰ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਬਟਾਲਾ ਹਲਕੇ ’ਚ ਪਿਛਲੇ ਕੁੱਝ ਦਿਨਾਂ ਦੌਰਾਨ ਸਾਹਮਣੇ ਆਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤਾ ।

Ad Position 21
No active advertisement
ਐਡਵੋਕੇਟ ਅਮਨਦੀਪ ਜੈਂਤੀਪੁਰ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਬਟਾਲਾ ਹਲਕੇ ’ਚ ਪਿਛਲੇ ਕੁੱਝ ਦਿਨਾਂ ਦੌਰਾਨ ਸਾਹਮਣੇ ਆਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤਾ । ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਸਮੇਂ ਵੀ ਸੁਰੱਖਿਆ ਦੀ ਚਿੰਤਾ ਹੋਣੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਗੁਰਦਾਸਪੁਰ ਰੋਡ ’ਤੇ ਦਿਨ-ਦਿਹਾੜੇ ਇਕ ਨੌਜਵਾਨ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ, ਜਿਸ ਤੋਂ ਬਾਅਦ ਮੱਲਿਆਂਵਾਲ ਵਿਚ ਘਰ ਦੇ ਬਾਹਰ ਸੈਰ ਕਰ ਰਹੇ 35 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਦੀ ਵਾਰਦਾਤ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਤੋਂ ਬਾਅਦ ਬਟਾਲਾ ਦੇ ਗਾਂਧੀ ਕੈਂਪ ਇਲਾਕੇ ’ਚ ਇਕ ਤੋਂ ਬਾਅਦ ਇਕ ਵਾਪਰ ਰਹੀਆਂ ਘਟਨਾਵਾਂ ਨੇ ਸਰਕਾਰ ਅਤੇ ਪੁਲਿਸ ਦੇ ਕਾਰਗੁਜਾਰੀ ’ਤੇ ਸਵਾਲ ਉਠਾ ਦਿੱਤੇ ਹਨ। ਐਡਵੋਕੇਟ ਜੈਂਤੀਪੁਰ ਨੇ ਕਿਹਾ ਕਿ ਇਹ ਸਮੁੱਚੀ ਕਾਨੂੰਨ ਵਿਵਸਥਾ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਅਸਫਲ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਟਾਲਾ ਸ਼ਹਿਰ ਤੇ ਆਸ-ਪਾਸ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਪੁਲਿਸ ਗਸ਼ਤ ਵਧਾਈ ਜਾਵੇ, ਗੈਰਕਾਨੂੰਨੀ ਹਥਿਆਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਹਾਲੀਆ ਗੋਲੀਬਾਰੀ ਦੀਆਂ ਘਟਨਾਵਾਂ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਉਦੇਵੀਰ ਸਿੰਘ ਰੰਧਾਵਾ ਨੇ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਸੇਂਟ ਕਬੀਰ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24