24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਿਸ਼ਨ 2027 ਨੂੰ ਲੈ ਕੇ ਜੋਗਿੰਦਰ ਪਾਲ ਦੀ ਚੰਨੀ ਨਾਲ ਮੁਲਾਕਾਤ, ਕਾਂਗਰਸ ਦੀ ਏਕਤਾ ’ਤੇ ਜ਼ੋਰ * ਕਾਂਗਰਸ ਇਕਜੁੱਟ ਹੋ ਕੇ ਚੋਣ ਮੈਦਾਨ ’ਚ ਉਤਰੀ ਤਾਂ ਸੰਗਠਨ ਹੋਵੇਗਾ ਮਜ਼ਬੂਤ-ਜੋਗਿੰਦਰ ਪਾਲ

ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਸਰਗਰਮੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ। ਅਜੀਤ ਤਸਵੀਰ 24-09-2026
ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਸਰਗਰਮੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਕਾਂਗਰਸ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ਮਿਸ਼ਨ 2027 ਸਬੰਧੀ ਪਾਰਟੀ ਦੀ ਰਣਨੀਤੀ ’ਤੇ ਵੀ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਲਈ ਅਹਿਮ ਹਨ ਤੇ ਪਾਰਟੀ ਦੇ ਵਰਕਰਾਂ ਨੂੰ ਪਿੰਡ ਤੋਂ ਲੈ ਕੇ ਬੂਥ ਪੱਧਰ ਤੱਕ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਮੁਲਾਕਾਤ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਕਰੀਬ 111 ਦਿਨਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਦਾ ਧਿਆਨ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਪਰਿਵਾਰਾਂ ਨੂੰ ਰਾਹਤ ਦੇਣ ’ਤੇ ਕੇਂਦਰਿਤ ਸੀ । ਰੁਜ਼ਗਾਰ ਦੇ ਮੁੱਦੇ ’ਤੇ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜ਼ੀਹਾਂ ਵਿਚ ਸ਼ਾਮਿਲ ਸੀ। ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਮਾਧੋਪੁਰ ਵਿਖੇ ਕਰੋੜਾਂ ਦੀ ਲਾਗਤ ਨਾਲ ਬਣਿਆ ਰੈਸਟ ਹਾਊਸ ਬਣ ਰਿਹਾ ਖੰਡਰ * ਸਫ਼ਾਈ ਵਿਵਸਥਾ ਦਾ ਨਿਕਲਿਆ ਜਨਾਜ਼ਾ
Ad Position 24