ਕੋਠੀ ਪੰਡਿਤਾਂ ਮਾਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ
ਪਠਾਨਕੋਟ, 23 ਸਤੰਬਰ (ਸੰਧੂ)-ਪਠਾਨਕੋਟ ਦੇ ਨੇੜਲੇ ਪਿੰਡ ਕੋਠੀ ਪੰਡਿਤਾਂ ’ਚ ਵਾਪਰੀ ਦੁਰਾਚਾਰ ਦੀ ਘਟਨਾ ਦੇ ਵਿਰੋਧ ’ਚ ਸਾਂਝੀ ਕਮੇਟੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਪੰਜਾਬ ਪਠਾਨਕੋਟ ਦੇ ਨੁਮਾਇੰਦਿਆਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਘਟਨਾ ਦੀ ਸਖ਼ਤ ਨਿੰਦਾ ਕੀਤੀ । ਇਸ ਮੌਕੇ ਕਮੇਟੀ ਮੈਂਬਰ ਮਨੋਹਰ ਲਾਲ ਤੇ ਵੀਰਿੰਦਰ ਪਾਲ ਸਿੰਘ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ।
ਪਠਾਨਕੋਟ, 23 ਸਤੰਬਰ (ਸੰਧੂ)-ਪਠਾਨਕੋਟ ਦੇ ਨੇੜਲੇ ਪਿੰਡ ਕੋਠੀ ਪੰਡਿਤਾਂ ’ਚ ਵਾਪਰੀ ਦੁਰਾਚਾਰ ਦੀ ਘਟਨਾ ਦੇ ਵਿਰੋਧ ’ਚ ਸਾਂਝੀ ਕਮੇਟੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਪੰਜਾਬ ਪਠਾਨਕੋਟ ਦੇ ਨੁਮਾਇੰਦਿਆਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਘਟਨਾ ਦੀ ਸਖ਼ਤ ਨਿੰਦਾ ਕੀਤੀ । ਇਸ ਮੌਕੇ ਕਮੇਟੀ ਮੈਂਬਰ ਮਨੋਹਰ ਲਾਲ ਤੇ ਵੀਰਿੰਦਰ ਪਾਲ ਸਿੰਘ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ । ਇਸ ਮੌਕੇ ਮਨੋਹਰ ਲਾਲ ਤੇ ਵੀਰਿੰਦਰ ਪਾਲ ਸਿੰਘ ਨੇ ਕਿਹਾ ਕਿ ਦੁਰਾਚਾਰ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਦੁੱਖਦਾਈ ਹੈ । ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਅਤੇ ਪ੍ਰਸ਼ਾਸਨ ਦੋਵਾਂ ਲਈ ਗੰਭੀਰ ਚੁਣੌਤੀ ਹਨ । ਔਰਤਾਂ ਤੇ ਧੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦੋਸ਼ੀਆਂ ਵਿਰੁੱਧ ਪ੍ਰਭਾਵਸ਼ਾਲੀ ਅਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ । ਕਮੇਟੀ ਆਗੂਆਂ ਸਾਰੇ ਸਿਆਸੀ ਅਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਪੀੜਤ ਪਰਿਵਾਰ ਦਾ ਸਾਥ ਦੇਣ ।