ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ
ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਵਿਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਜਨ ਸੰਪਰਕ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ । ਇਸੇ ਕੜੀ ’ਚ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਐਸ.
ਤਾਰਾਗੜ੍ਹ, 23 ਸਤੰਬਰ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਵਿਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸੰਗਠਨਾਤਮਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਜਨ ਸੰਪਰਕ ਮੁਹਿੰਮ ਨੂੰ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ । ਇਸੇ ਕੜੀ ’ਚ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਐਸ.ਸੀ. ਵਿੰਗ ਚੇਅਰਮੈਨ ਸਤੀਸ਼ ਜੱਟ ਪੰਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਕਾਰਜਕਾਲ ਨੂੰ ਲੈ ਕੇ ਲੋਕਾਂ ਵਿਚ ਕਈ ਸਵਾਲ ਖੜ੍ਹੇ ਹੋ ਰਹੇ ਹਨ । ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀਆਂ ਕਾਂਗਰਸ ਸਰਕਾਰਾਂ ਦੇ ਕੰਮਾਂ ਨੂੰ ਲੈ ਕੇ ਘਰ-ਘਰ ਤੱਕ ਪਹੁੰਚਣ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ।