23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਲੋਕ ਆਉਣ ਵਾਲੀਆਂ ਚੋਣਾਂ ’ਚ ਦਿਖਾਉਣਗੇ ਆਪਣੇ ਵੋਟ ਦੀ ਤਾਕਤ-ਕੁਲਦੀਪ ਸਿੰਘ ਬਲਸੂਆ

ਪਠਾਨਕੋਟ, 23 ਸਤੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.

Ad Position 21
No active advertisement
ਅਜੀਤ ਡੈਸਕ 24-09-2026
ਪਠਾਨਕੋਟ, 23 ਸਤੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿੰਗ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਰਵੱਈਏ ਦਾ ਜਵਾਬ ਆਉਣ ਵਾਲੀਆਂ ਚੋਣਾਂ ’ਚ ਸੂਬੇ ਦੀ ਜਨਤਾ ਆਪਣੇ ਵੋਟ ਦੀ ਤਾਕਤ ਨਾਲ ਜ਼ਰੂਰ ਦੇਵੇਗੀ । ਕੁਲਦੀਪ ਸਿੰਘ ਬਲਸੂਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ’ਚ ਜ਼ਮੀਨ-ਆਸਮਾਨ ਦਾ ਫ਼ਰਕ ਨਜ਼ਰ ਆ ਰਿਹਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ੁਰੂ ਤੋਂ ਹੀ ਵਿਕਾਸ ਤੇ ਲੋਕ ਹਿੱਤ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਆ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵਿਕਾਸ ਤੇ ਲੋਕ ਹਿੱਤ ’ਚ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਸਪੱਸ਼ਟ ਹੋ ਚੁੱਕੀ ਹੈ । ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਲੁਭਾਵਣੇ ਵਾਅਦਿਆਂ ਤੇ ਐਲਾਨਾਂ ਰਾਹੀਂ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਹੁਣ ਪੰਜਾਬ ਦੀ ਜਨਤਾ ਅਸਲੀ ਸਥਿਤੀ ਨੂੰ ਸਮਝ ਚੁੱਕੀ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਸਰਕਾਰ ਦੇ ਕੰਮਕਾਜ ਦਾ ਜਵਾਬ ਦੇਣਗੇ ।
Ad Position 22
No active advertisement
ਪਿਛਲੀ ਖ਼ਬਰ ਸੈਣੀ ਮਹਾਂਸਭਾ ਵਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ ਪੱਤਰ * ਸੈਣੀ ਭਵਨ ਨੂੰ ਨਾ ਤੋੜਨ ਅਤੇ ਕਾਰਵਾਈ ਰੋਕਣ... ਅਗਲੀ ਖ਼ਬਰ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ
Ad Position 24