23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਆਰੀਆ ਕੰਨਿਆ ਕਾਲਜ ਪਠਾਨਕੋਟ ਵਿਖੇ ਨੁੱਕੜ ਨਾਟਕ * ਸਾਫ-ਸਫਾਈ ਰੱਖਣ ਅਤੇ ਕੂੜੇ ਦੀ ਸਹੀ ਸੰਭਾਲ ਪ੍ਰਤੀ ਵਿਦਿਆਰਥੀਆਂ ਤੇ ਲੋਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 23 ਸਤੰਬਰ (ਸੁਮਿਤ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਆਰੀਆ ਕੰਨਿਆ ਕਾਲਜ ਪਠਾਨਕੋਟ ਵਿਖੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਨੁੱਕੜ ਨਾਟਕ ਕਰਵਾਇਆ ਗਿਆ । ਨੁੱਕੜ ਨਾਟਕ ਰਾਹੀਂ ਲੋਕਾਂ ਤੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੇ ਆਲੇ-ਦੁਆਲੇ ਸਾਫ-ਸਫਾਈ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 24-09-2026
ਪਠਾਨਕੋਟ, 23 ਸਤੰਬਰ (ਸੁਮਿਤ)-ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਆਰੀਆ ਕੰਨਿਆ ਕਾਲਜ ਪਠਾਨਕੋਟ ਵਿਖੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਨੁੱਕੜ ਨਾਟਕ ਕਰਵਾਇਆ ਗਿਆ । ਨੁੱਕੜ ਨਾਟਕ ਰਾਹੀਂ ਲੋਕਾਂ ਤੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੇ ਆਲੇ-ਦੁਆਲੇ ਸਾਫ-ਸਫਾਈ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌਕੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਦੀ ਸਹੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਗਈ । ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ ਕੇ ਸਹੀ ਡਸਟਬਿਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ । ਵਿਦਿਆਰਥੀਆਂ ਨੇ ਵੀ ਨਾਟਕ ਰਾਹੀਂ ਸਫਾਈ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ । ਇਸ ਮੌਕੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਆਈ.ਈ.ਸੀ. ਤੇ ਸੀ.ਬੀ. ਐਕਸਪਰਟ ਇੰਦੂ ਬਾਲਾ, ਸੋਲਿਡ ਵੇਸਟ ਮੈਨੇਜਮੈਂਟ ਐਕਸਪਰਟ ਸੰਦੀਪ ਗੌਤਮ, ਸੀ.ਐਫ. ਮਨਪ੍ਰੀਤ ਸ਼ਰਮਾ, ਸੀ.ਐਫ. ਰਜਨੀ ਸ਼ਰਮਾ ਤੇ ਸੀ.ਐਫ. ਨਵਨੀਤ ਸ਼ਰਮਾ ਹਾਜ਼ਰ ਸਨ । ਟੀਮ ਮੈਂਬਰਾਂ ਨੇ ਕਿਹਾ ਕਿ ਸਵੱਛਤਾ ਨੂੰ ਸਿਰਫ਼ ਮੁਹਿੰਮ ਤੱਕ ਸੀਮਿਤ ਨਾ ਰੱਖਦੇ ਹੋਏ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ । ਘਰ, ਸੰਸਥਾ ਤੇ ਆਲੇ-ਦੁਆਲੇ ਦੀ ਸਫਾਈ ਰੱਖ ਕੇ ਹੀ ਅਸੀਂ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ’ਚ 5 ਨੂੰ ਮੁੱਖ ਮੰਤਰੀ ਦੇ ਘਿਰਾਓ ਦੌਰਾਨ ਹੋਵੇਗਾ ਹਜ਼ਾਰਾਂ ਨੰਬਰਦਾਰਾਂ ਦਾ ਇਕੱਠ- ਗਲੌਲੀ, ਮੁੰਧ, ਭੁੱਲਰ ਅਗਲੀ ਖ਼ਬਰ ਜਨਗਣਨਾ 2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਲਈ ਤਿੰਨ ਦਿਨਾ ਸਿਖਲਾਈ ਪਠਾਨਕੋਟ ਵਿਚ ਹੋਈ ਸਮਾਪਤ
Ad Position 24