25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਪੈਨਸ਼ਨ ਅਦਾਲਤ ਲੱਗੀ

ਗੁਰਦਾਸਪੁਰ, 24 ਸਤੰਬਰ (ਅਸ਼ੋਕ ਸ਼ਰਮਾ)-ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਅਦਾਲਤ ਲਗਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ । ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਤਰਜ਼ੀਹ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ ।

Ad Position 21
No active advertisement
ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਸਹਾਇਕ ਕਮਿਸ਼ਨਰ ਕੁਲਦੀਪ ਚੰਦ। ਤਸਵੀਰ: ਵਿਸ਼ਾਲ ਮੁੰਨਾ 25-09-2026
ਗੁਰਦਾਸਪੁਰ, 24 ਸਤੰਬਰ (ਅਸ਼ੋਕ ਸ਼ਰਮਾ)-ਸਹਾਇਕ ਕਮਿਸ਼ਨਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਪੈਨਸ਼ਨਰਾਂ ਲਈ ਅਦਾਲਤ ਲਗਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ । ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਤਰਜ਼ੀਹ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਰਕਾਰੀ ਸੇਵਾ ਨੂੰ ਸਮਰਪਿਤ ਕੀਤਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪੈਨਸ਼ਨ ਅਦਾਲਤ ਦੌਰਾਨ 6 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ’ਚੋਂ 3 ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਅਰਜ਼ੀਆਂ ਦਾ 15 ਦਿਨਾਂ ਵਿਚ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਗਿਆ । ਇਸ ਮੌਕੇ ਪਰਿਵਾਰਿਕ ਪੈਨਸ਼ਨ ਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਿਤ ਅਰਜ਼ੀਆਂ ਪ੍ਰਾਪਤ ਹੋਈਆਂ । ਉਨ੍ਹਾਂ ਕਿਹਾ ਕਿ ਅਜਿਹੀਆਂ ਪੈਨਸ਼ਨ ਅਦਾਲਤਾਂ ਦਾ ਉਦੇਸ਼ ਪੈਨਸ਼ਨਰਾਂ ਨੂੰ ਇਕੋ ਥਾਂ ’ਤੇ ਆਪਣੀਆਂ ਸਮੱਸਿਆਵਾਂ ਰੱਖਣ ਤੇ ਉਨ੍ਹਾਂ ਦਾ ਜਲਦ ਹੱਲ ਪ੍ਰਾਪਤ ਕਰਨ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਖਰੀਦ ਸੀਜ਼ਨ 2026-27 ਦੌਰਾਨ ਖਰੀਦ ਕੀਤੇ ਜਾ ਰਹੇ ਝੋਨੇ ਦੇ ਪ੍ਰਬੰਧਾਂ ਸੰਬੰਧੀ ਮੀਟਿੰ... ਅਗਲੀ ਖ਼ਬਰ ਪੁਲਿਸ ਪੈਨਸ਼ਨਰਾਂ ਦੀ ਚੋਣ 10 ਨੂੰ- ਪ੍ਰਧਾਨ ਰੰਧਾਵਾ
Ad Position 24