ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਦੀ ਹੜਤਾਲ ਦੂਜਾ ਦਿਨ ਵੀ ਜਾਰੀ
ਪਠਾਨਕੋਟ, 24 ਸਤੰਬਰ (ਸੁਮਿਤ)-ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ । ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਤੇ ਪ੍ਰਸ਼ਾਸਨ ਤੋਂ ਜਲਦ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ।
ਪਠਾਨਕੋਟ, 24 ਸਤੰਬਰ (ਸੁਮਿਤ)-ਅਖਿਲ ਭਾਰਤੀ ਸਫਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ । ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਤੇ ਪ੍ਰਸ਼ਾਸਨ ਤੋਂ ਜਲਦ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ । ਯੂਨੀਅਨ ਦੇ ਪ੍ਰਧਾਨ ਰਮੇਸ਼ ਕੱਟੋ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਆਵਾਜ਼ ਉਠਾ ਰਹੇ ਹਨ, ਪਰ ਅਜੇ ਤੱਕ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਹੋਇਆ । ਰਮੇਸ਼ ਕੱਟੋ ਨੇ ਕਿਹਾ ਕਿ ਜੇਕਰ ਕਰਮਚਾਰੀਆਂ ਦੀ ਬਕਾਇਆ ਤਨਖਾਹ ਜਲਦ ਜਾਰੀ ਨਾ ਕੀਤੀ ਗਈ ਤਾਂ ਸੋਮਵਾਰ ਤੋਂ ਵਾਲਮੀਕਿ ਚੌਕ ਵਿਚ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ । ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਤਨਖਾਹ ਜਾਰੀ ਕੀਤੀ ਜਾਵੇ, ਤਾਂ ਜੋ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲ ਸਕੇ । ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਨਹੀਂ ਕੀਤਾ ਜਾਣਾ ਚਾਹੀਦਾ ।