26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਸ਼ਾਨਦਾਰ ਉਪਰਾਲਾ

ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਦੇ ਵਿਕਾਸ ਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਇੰਪਰੂਵਮੈਂਟ ਟਰੱਸਟ ਵਲੋਂ ਇਕ ਹੋਰ ਕਦਮ ਚੁੱਕਿਆ ਗਿਆ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਂਅ ’ਤੇ ਵਿਕਸਤ ਕਰਨ ਲਈ 14.

Ad Position 21
No active advertisement
ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਂਅ ’ਤੇ ਪਾਰਕ ਬਣਾਉਣ ਦੀ ਮੰਗ ਪੂਰੀ ਕਰਨ ’ਤੇ ਚੇਅਰਮੈਨ ਰਾਜੀਵ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸ੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਦੇ ਮੈਂਬਰ। ਤਸਵੀਰ: ਵਿਸ਼ਾਲ ਮੁੰਨਾ 26-09-2026
ਗੁਰਦਾਸਪੁਰ, 25 ਸਤੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਦੇ ਵਿਕਾਸ ਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦੀ ਦਿਸ਼ਾ ’ਚ ਇੰਪਰੂਵਮੈਂਟ ਟਰੱਸਟ ਵਲੋਂ ਇਕ ਹੋਰ ਕਦਮ ਚੁੱਕਿਆ ਗਿਆ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਂਅ ’ਤੇ ਵਿਕਸਤ ਕਰਨ ਲਈ 14.50 ਲੱਖ ਰੁਪਏ ਦੀ ਲਾਗਤ ਵਾਲਾ ਟੈਂਡਰ ਜਾਰੀ ਕੀਤਾ ਗਿਆ ਹੈ। ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਵਲੋਂ ਮੰਗ ਰੱਖੀ ਗਈ ਸੀ ਕਿ ਗੁਰਦਾਸਪੁਰ ਵਿਚ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਚੌਕ ਜਾਂ ਪਾਰਕ ਬਣਾਇਆ ਜਾਵੇ। ਉਸ ਸਮੇਂ ਸੰਸਥਾ ਦੇ ਮੈਂਬਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਮੰਗ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਧਿਆਨ ਵਿਚ ਰੱਖਦਿਆਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਲਈ ਹੁਣ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪਾਰਕ ਵਿਚ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ ਤੇ ਵਿਕਾਸ ਕਾਰਜ ਪੂਰੇ ਹੋਣ ਉਪਰੰਤ ਪਾਰਕ ਸੰਸਥਾ ਦੇ ਹਵਾਲੇ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਨਾਭਾ ਦਾਸ ਸੇਵਾ ਸੰਸਥਾ ਦੇ ਪੰਜਾਬ ਪ੍ਰਧਾਨ ਬੱਬਲੂ ਸ਼ਹਿਰੀਆ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਬਣਨ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਇਕ ਸੁੰਦਰ ਸਥਾਨ ਵਜੋਂ ਵਿਕਸਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਕਾਂਗਰਸ ਐਸ.ਸੀ. ਹਲਕਾ ਇੰਚਾਰਜਾਂ ਦੀ ਮੀਟਿੰਗ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ
Ad Position 24