26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਦਾ ਸਨਮਾਨ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਯੂਥ ਵਿੰਗ ਬਣਾਉਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਹਾਈਕਮਾਂਡ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਅੰਦਰ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਯੂਥ ਵਿੰਗ ਬਣਾਉਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਹਾਈਕਮਾਂਡ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਅੰਦਰ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਰਕਰਾਂ ਨੂੰ ਅਹੁਦੇ ਦੇ ਕੇ ਮਾਣ-ਸਨਮਾਨ ਕੀਤਾ ਜਾ ਰਿਹਾ। ਸ: ਘੁਮਾਣ ਨੇ ਆਸ ਪ੍ਰਗਟਾਈ ਕਿ ਇਹ ਟੀਮ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਵੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦਾ ਝੰਡਾ ਲਹਿਰਾਇਆ ਜਾਵੇਗਾ। ਇਸ ਮੌਕੇ ਗੁਰਬਿੰਦਰਜੀਤ ਸਿੰਘ ਯੂਥ ਸਰਕਲ ਪ੍ਰਧਾਨ, ਨਵਜੋਤ ਸਿੰਘ ਰੰਗੜ ਨੰਗਲ, ਅਵਤਾਰ ਸਿੰਘ ਰੰਗੜ ਨੰਗਲ, ਰਾਜਾ ਗਿੱਲ ਚੌਧਰੀਵਾਲ, ਸਰਬਜੀਤ ਸਿੰਘ ਅੰਮੋਨੰਗਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਕਿਸਾਨ ਮੋਰਚਾ ਗੈਰ ਸਿਆਸੀ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ ਬਣਨ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24