ਪ੍ਰਬੁੱਧ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ੇਸ਼ ਸਨਮਾਨ
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਪ੍ਰਸਿੱਧ ਕਵੀ, ਚਿੰਤਕ ਤੇ ਪੰਜਾਬੀ ਭਾਸ਼ਾ ਦੇ ਸਰਗਰਮ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਲ
ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਚਰਨਜੀਤ ਸਿੰਘ ਸੰਧੂ ਅਤੇ ਕਾਲਜ ਸਟਾਫ਼। ਅਜੀਤ ਤਸਵੀਰ
26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਪ੍ਰਸਿੱਧ ਕਵੀ, ਚਿੰਤਕ ਤੇ ਪੰਜਾਬੀ ਭਾਸ਼ਾ ਦੇ ਸਰਗਰਮ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਏ ਇਸ ਸਾਹਿਤਕ ਸਮਾਗਮ ਵਿਚ ਪ੍ਰੋ. ਗਿੱਲ ਦੀ ਲੰਬੀ ਸਾਹਿਤਕ ਯਾਤਰਾ, ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਤੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਪ੍ਰਤੀ ਉਨ੍ਹਾਂ ਦੀ ਨਿਰੰਤਰ ਵਚਨਬੱਧਤਾ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ। ਇਸ ਮੌਕੇ ਕਾਲਜ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸਨਮਾਨ-ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਪ੍ਰੋ. ਗੁਰਭਜਨ ਸਿੰਘ ਗਿੱਲ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰੋ. ਗਿੱਲ ਮੇਰੇ ਨੇੜਲੇ ਪਿੰਡ ਬਸੰਤਕੋਟ ਦੇ ਜੰਮਪਲ ਹਨ ਤੇ ਇਸ ਇਲਾਕੇ ਦਾ ਮਾਣ- ਸਨਮਾਨ ਹਨ ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਲਈ ਵਿਲੱਖਣ ਯੋਗਦਾਨ ਪਾਇਆ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਆਪਣੇ ਸਨਮਾਨ ਲਈ ਕਾਲਜ ਪ੍ਰਬੰਧਕਾਂ, ਪ੍ਰਿੰਸੀਪਲ ਤੇ ਪੰਜਾਬੀ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੀ ਸੇਵਾ ਕਰਨਾ ਹਰ ਸਾਹਿਤਕਾਰ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਨਰੋਏ ਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਆਪਣੀ ਕਲਮ ਰਾਹੀਂ ਬੇਮਿਸਾਲ ਯੋਗਦਾਨ ਪਾਇਆ ਹੈ। ਇਸ ਮੌਕੇ ਡਾ. ਹਰਮੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਸ਼ਹਿਬਾਜ਼ਦੀਪ ਸਿੰਘ, ਪ੍ਰੋ. ਮਨਮੀਤ ਕੌਰ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਨਵਦੀਪ ਕੌਰ ਪੰਜਾਬੀ ਕਵੀ ਤੋਂ ਫੋਟੋ ਆਰਟਿਸਟ ਰਵਿੰਦਰ ਰਵੀ, ਸੁਖਜੀਵਨ ਪਟਿਆਲਾ ਆਦਿ ਹਾਜ਼ਰ ਸਨ ।