26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਉਤਸ਼ਾਹ ਤੇ ਮਾਣ-ਸਨਮਾਨ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਅਮੀਰ ਵਿਰਾਸਤ ਤੇ ਸੱਭਿਆਚਾਰਕ ਪਹਿਚਾਣ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-09-2026
ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਉਤਸ਼ਾਹ ਤੇ ਮਾਣ-ਸਨਮਾਨ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ, ਅਮੀਰ ਵਿਰਾਸਤ ਤੇ ਸੱਭਿਆਚਾਰਕ ਪਹਿਚਾਣ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਕਵਿਤਾਵਾਂ, ਕਹਾਣੀਆਂ ਤੇ ਭਾਸ਼ਣਾਂ ਰਾਹੀਂ ਪੰਜਾਬੀ ਭਾਸ਼ਾ ਦੀ ਮਹਾਨਤਾ ਤੇ ਅੱਜ ਦੇ ਸਮੇਂ ਵਿਚ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਸਰੋਤਿਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੁੜਨ ਤੇ ਇਸ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਤਿਕਾਰ ਨਾਲ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਸੋਹਲ ਨੇ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਾਸਤ ਤੇ ਸੱਭਿਆਚਾਰ ਦੀ ਮਜ਼ਬੂਤ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਅੰਤ ’ਚ ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਪਿੰਡ ਦਾਬਾਂਵਾਲ ’ਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਕਲਾਸਰੂਮ ਮੈਨੇਜਮੈਂਟ ’ਤੇ ਵਿਸ਼ੇਸ਼ ਵਰਕਸ਼ਾਪ
Ad Position 24