26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਪਿੰਡ ਦਾਬਾਂਵਾਲ ’ਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

ਫਤਹਿਗੜ੍ਹ ਚੂੜੀਆਂ, 25 ਸਤੰਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 26-09-2026
ਫਤਹਿਗੜ੍ਹ ਚੂੜੀਆਂ, 25 ਸਤੰਬਰ (ਐਮ.ਐਸ. ਫੁੱਲ)-ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ। ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨ। ਪਿੰਡਾਂ ਅੰਦਰ ਖੇਡ ਮੈਦਾਨ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਟਰੈਕਟਰ-ਟਰਾਲੇ ਬਣੇ ਸੜਕ ਸੁਰੱਖਿਆ ਲਈ ਵੱਡਾ ਖ਼ਤਰਾ ਅਗਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਮਨਾਇਆ
Ad Position 24