26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ

ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼ਮਸ਼ੇਰ ਸਿੰਘ ਖਾਸਾਵਾਲਾ, ਰਾਜਵਿੰਦਰ ਸਿੰਘ ਰੋਬਨ ਤੇ ਸਰਬਜੀਤ ਸਿੰਘ ਤਲਵੰਡੀ ਹਿੰਦੂਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਇਲਾਕੇ ਦੇ ਕਿਸਾਨਾਂ-ਮਜ਼ਦੂਰਾਂ ਸਮੇਤ ਸਮੂਹ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਇਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕਰਕੇ ਪਾਸ ਕੀਤੇ ਗਏ ਮਤਿਆਂ ਦੇ ਰੂਪ ’ਚ ਕਈ ਅਹਿਮ ਫੈਸਲੇ ਲਏ ਗਏ।

Ad Position 21
No active advertisement
ਅਜੀਤ ਡੈਸਕ 26-09-2026
ਡੇਰਾ ਬਾਬਾ ਨਾਨਕ, 25 ਸਤੰਬਰ (ਹੀਰਾ ਸਿੰਘ ਮਾਂਗਟ)-ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼ਮਸ਼ੇਰ ਸਿੰਘ ਖਾਸਾਵਾਲਾ, ਰਾਜਵਿੰਦਰ ਸਿੰਘ ਰੋਬਨ ਤੇ ਸਰਬਜੀਤ ਸਿੰਘ ਤਲਵੰਡੀ ਹਿੰਦੂਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਇਲਾਕੇ ਦੇ ਕਿਸਾਨਾਂ-ਮਜ਼ਦੂਰਾਂ ਸਮੇਤ ਸਮੂਹ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਇਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕਰਕੇ ਪਾਸ ਕੀਤੇ ਗਏ ਮਤਿਆਂ ਦੇ ਰੂਪ ’ਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ ਚਾਲੂ ਸੀਜਨ ਦੌਰਾਨ ਕਿਸਾਨਾਂ ਦੀ ਮੰਡੀਆਂ ’ਚ ਆਉਣ ਵਾਲੀ ਝੋਨੇ ਦੀ ਫਸਲ ਦੀ ਸਰਕਾਰ ਵਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਉੱਪਰ ਸਨਮਾਨਜਨਕ ਤਰੀਕੇ ਨਾਲ ਵਿਕਰੀ ਕਰਵਾਉਣ ਲਈ ਇਲਾਕੇ ਦੀਆਂ ਮੰਡੀਆਂ ’ਚ ਜਥਿਆਂ ਦੇ ਰੂਪ ’ਚ ਲਗਾਤਾਰ ਪਹਿਰੇਦਾਰੀ ਕਰਨ ਦਾ ਫੈਸਲਾ ਕੀਤਾ ਗਿਆ, ਮਹਿਕਮਾ ਮਾਲ ’ਚ ਜ਼ਰੂਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਖੱਜਲ-ਖੁਆਰੀ ਤੇ ਲੁੱਟ-ਖਸੁੱਟ ਨੂੰ ਜਥੇਬੰਦਕ ਤਾਕਤ ਦੇ ਬਲਬੂਤੇ ਖਤਮ ਕਰਵਾਉਣ ਦਾ ਅਹਿਮ ਫੈਸਲਾ ਲਿਆ ਗਿਆ। ਮੀਟਿੰਗ ਨੇ ਸਰਬਸੰਮਤੀ ਨਾਲ ਸਰਕਾਰ ਤੋਂ ਮੰਗ ਕੀਤੀ ਕਿ ਦਰਿਆ ਰਾਵੀ ਵਲੋਂ ਪਿੰਡ ਗੁਰਚੱਕ ਦੀ ਉਪਜਾਊ ਜ਼ਮੀਨ ਨੂੰ ਲਗਾਈ ਜਾ ਰਹੀ ਢਾਹ ਦਾ ਤੁਰੰਤ ਹੱਲ ਕੀਤਾ ਜਾਵੇ। ਇਕ ਹੋਰ ਮਤੇ ਰਾਹੀਂ ਸਿਹਤ ਵਿਭਾਗ ਵਿਚ ਆਊਟ-ਸੋਰਸ ਸਕੀਮ ਦੇ ਤਹਿਤ ਨੌਕਰੀ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਇਨ੍ਹਾਂ ਕਰਮਚਾਰੀਆਂ ਨੂੰ ਨਾਲ ਲੈ ਕੇ ਇਕ ਵਫ਼ਦ ਦੇ ਰੂਪ ’ਚ ਸਿਵਲ ਸਰਜਨ ਗੁਰਦਾਸਪੁਰ ਨੂੰ ਮਿਲਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਮੈਂਬਰ ਬਲਬੀਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਖੰਨਾ ਚਮਾਰਾ, ਸਤਬੀਰ ਸਿੰਘ ਖੋਦੇਬੇਟ, ਮਾ. ਸੁੱਚਾ ਸਿੰਘ ਰਾਮਦਿਵਾਲੀ, ਹਰਜੀਤ ਸਿੰਘ ਠੇਠਰਕੇ, ਸਰਵਣ ਸਿੰਘ ਰੜੇਵਾਲੀ, ਅਵਤਾਰ ਸਿੰਘ ਸਿੰਘਪੁਰਾ, ਨਰਿੰਦਰ ਸਿੰਘ ਤਲਵੰਡੀ ਹਿੰਦੂਆਂ, ਦਲਜੀਤ ਸਿੰਘ ਠੇਠਰਕੇ, ਬਲਕਾਰ ਸਿੰਘ ਹਰਦੋਰਵਾਲ, ਹਰਪਾਲ ਸਿੰਘ ਕੋਟ ਮੌਲਵੀ, ਬਚਿੱਤਰ ਸਿੰਘ ਧਰਮਾਬਾਦ ਤੇ ਅਮਰੀਕ ਸਿੰਘ ਕੋਟ ਮੌਲਵੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਿਰਫ ਤਿੰਨ ਮਹੀਨਿਆਂ ਦੀ ਉਮਰ ’ਚ ਹੀ ਬਣਾਇਆ ਸਾਹਿਬ ਸਿੰਘ ਨੇ ਵਰਲਡ ਰਿਕਾਰਡ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ
Ad Position 24