ਪੰਜਗਰਾਈਆਂ ’ਚ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ
ਊਧਨਵਾਲ, 25 ਸਤੰਬਰ (ਪਰਗਟ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਚ ਪਹੰਚਣ ’ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਮੀਰੀ-ਪੀਰੀ ਖਾਲਸਾ ਮਾਰਚ ਦੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਓ ਪਾ ਕੇ ਨਿੱਘਾ ਸਵਾਗਤ ਕੀਤਾ।
ਊਧਨਵਾਲ, 25 ਸਤੰਬਰ (ਪਰਗਟ ਸਿੰਘ)-ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਚ ਪਹੰਚਣ ’ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਮੀਰੀ-ਪੀਰੀ ਖਾਲਸਾ ਮਾਰਚ ਦੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਖਾਲਸਾ ਮਾਰਚ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਹਾਜ਼ਰੀ ਭਰੀ। ਇਸ ਮੌਕੇ ਭਾਈ ਗੁਰਪਾਲ ਸਿੰਘ ਢੀਂਡਸਾ, ਧਰਮਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ, ਹਰਭਜਨ ਸਿੰਘ ਭਜਾ, ਡਾ. ਅਵਤਾਰ ਸਿੰਘ ਬੱਲ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਪਰਗਟ ਸਿੰਘ, ਹਰਪਾਲ ਸਿੰਘ, ਬਲਕਾਰ ਸਿੰਘ, ਮਾਸਟਰ ਜੋਗਾ ਸਿੰਘ, ਗੁਰਨਾਮ ਸਿੰਘ, ਸੁਖਰਾਜ ਸਿੰਘ, ਕੰਵਲਜੀਤ ਸਿੰਘ, ਜੋਗਾ ਸਿੰਘ ਸਾਬੀ ਆਦਿ ਹਾਜ਼ਰ ਸਨ ।