26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡ ਸ਼ਿਕਾਰ ਮਾਛੀਆਂ ’ਚ 66 ਕੇ.ਵੀ. ਸਬ-ਸਟੇਸ਼ਨ ਬਣਾਉਣ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰੱਖਿਆ ਨੀਂਹ ਪੱਥਰ

ਕੋਟਲੀ ਸੂਰਤ ਮੱਲ੍ਹੀ, 25 ਸਤੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਨਾਮਵਰ ਪਿੰਡ ਸ਼ਿਕਾਰ ਮਾਛੀਆਂ ’ਚ 66 ਕੇ. ਵੀ.

Ad Position 21
No active advertisement
66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਸਮੇਤ ਮੁਹਤਬਰ ਵਿਅਕਤੀ। ਤਸਵੀਰ : ਕੁਲਦੀਪ ਸਿੰਘ ਨਾਗਰਾ 26-09-2026
ਕੋਟਲੀ ਸੂਰਤ ਮੱਲ੍ਹੀ, 25 ਸਤੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਨਾਮਵਰ ਪਿੰਡ ਸ਼ਿਕਾਰ ਮਾਛੀਆਂ ’ਚ 66 ਕੇ.ਵੀ. ਸਬ-ਸਟੇਸ਼ਨ ਬਣਾਉਣ ਦਾ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਅੱਜ ਨੀਂਹ ਪੱਧਰ ਰੱਖਿਆ। ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕਾਂ ਨੂੰ ਸਬੋਧਨ ਕਰਦਿਆਂ ਸ: ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਇਹ 66 ਕੇ.ਵੀ. ਸਬ-ਸਟੇਸ਼ਨ ਤਿਆਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੇੜਲੇ 13 ਪਿੰਡਾਂ ਦੇ ਲੋਕਾਂ ਦੀ ਇਹ ਚਿਰੋਕਣੀ ਮੰਗ ਸੀ ਜਿਸ ਨੂੰ ਸਰਕਾਰ ਨੇ ਪੂਰੀ ਕੀਤਾ ਹੈ ਤੇ ਸਬ-ਸਟੇਸ਼ਨ ਬਨਣ ਕਰਕੇ ਪਿੰਡ ਸ਼ਿਕਾਰ ਮਾਛੀਆਂ, ਰਣਸੀਕਾ ਤੱਲਾ, ਅਲੀਨੰਗਲ, ਜੀਵਨ ਨੰਗਲ, ਬਰਿਆਰ ਸਮੇਤ 13 ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਇਕ ਚੋਣ ਸਟੰਟ ਹੈ ਤੇ ਪੰਜਾਬ ਨੂੰ ਨਸ਼ਿਆ ਦੇ ਨਾਮ ’ਤੇ ਬਦਨਾਮ ਕੀਤਾ ਜਾ ਰਿਹਾ ਹੈ, ਜਿਸ ਤੋਂ ਲੋਕ ਜਾਣੂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਡਰਾਉਣ ਲਈ ਈ.ਡੀ. ਦੀ ਛਾਪੇਮਾਰੀ ਹੋ ਰਹੀ ਹੈ, ਪਰ ‘ਆਪ’ ਅਜਿਹੇ ਛਾਪੇਮਾਰੀ ਤੋਂ ਡਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਨੇ ਵਿਧਾਇਕ ਰੰਧਾਵਾ ਸਮੇਤ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਸੂਬਾ ਪ੍ਰਧਾਨ ਰਾਇਸ ਮਿਲ ਐਸੋਸੀਏਸ਼ਨ ਪੰਜਾਬ, ਸਰਪੰਚ ਸਰਬਜੀਤ ਕੌਰ ਸ਼ਿਕਾਰ, ਬਲਵਿੰਦਰ ਸਿੰਘ ਸੱਬਾ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਗੋਰਾਇਆ, ਨੰਬਰਦਾਰ ਗੁਰਦੀਪ ਸਿੰਘ ਸ਼ਿਕਾਰ, ਨੰਬਰਦਾਰ ਗੁਰਭੇਜ ਸਿੰਘ ਸ਼ਿਕਾਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਤੇਜਪ੍ਰਤਾਪ ਸਿੰਘ ਸ਼ਿਕਾਰ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਰਣਜੋਧ ਸਿੰਘ ਅਠਵਾਲ, ਗੁਰਜੀਤ ਸਿੰਘ ਪੰਚ ਅਠਵਾਲ, ਗੁਰਪ੍ਰੀਤ ਸਿੰਘ ਨਾਗਰਾ, ਗੁਲਜਾਰ ਸਿੰਘ ਨਾਗਰਾ, ਸੁਖਵਿੰਦਰ ਸਿੰਘ ਮਿੰਟਾ, ਸੂਬੇਦਾਰ ਬਲਜੀਤ ਸਿੰਘ, ਅਰਜਨ ਸਿੰਘ, ਜੋਗਿੰਦਰ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਕੈਪਟਨ ਮਹਿੰਦਰ ਸਿੰਘ, ਜੁਗਰਾਜ ਸਿੰਘ, ਮਨਜਿੰਦਰ ਸਿੰਘ, ਮਨੋਹਰ ਸਿੰਘ, ਹਰਭਜਨ ਸਿੰਘ, ਨਿਸ਼ਾਨ ਸਿੰਘ, ਬੇਅੰਤ ਸਿੰਘ, ਬਲਜੀਤ ਸਿੰਘ, ਜੀਵਨ ਮਸੀਹ, ਅਮਾਨਤ ਮਸੀਹ, ਜੋਗਿੰਦਰ ਸਿੰਘ ਪੀ.ਓ. ਅਲੀਨੰਗਲ, ਐੱਸ.ਡੀ.ਓ. ਜਗਦੀਪ ਸਿੰਘ, ਐੱਸ.ਡੀ.ਓ. ਜੋਬਨਜੀਤ ਸਿੰਘ ਪੰਨੁੰ ਕੋਟਲੀ, ਬਲਵਿੰਦਰ ਸਿੰਘ, ਚੰਦਰਮੋਹਨ, ਸਤਪਾਲ ਸਿੰਘ, ਜਤਿੰਦਰ ਸਿੰਘ ਜੇ.ਈ., ਬਲਦੇਵ ਰਾਜ ਜੇ.ਈ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਕੋਹਾ ਦੇ ਪਸ਼ੂ ਹਸਪਤਾਲ ਦੀ ਚਾਰਦੀਵਾਰੀ ਤੇ ਬਾਥਰੂਮ ਦਾ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਥੋੜੀ ਬਰਸਾਤ ਨਾਲ ਹੀ ਹੋਈ ਬੁਰੀ ਤਰ੍ਹਾਂ ਪ੍ਰਭਾਵਿਤ
Ad Position 24