26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਦਿਆਲ ਸਿੰਘ ਹਰਚੋਵਾਲ ਜਨਰਲ ਕੌਂਸਲ ਮੈਂਬਰ ਨਿਯੁਕਤ

ਹਰਚੋਵਾਲ, 25 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਹਰਚੋਵਾਲ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ। ਗੁਰਦਿਆਲ ਸਿੰਘ ਹਰਚੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-09-2026
ਹਰਚੋਵਾਲ, 25 ਸਤੰਬਰ (ਢਿੱਲੋਂ, ਭਾਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਹਰਚੋਵਾਲ ਨੂੰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ। ਗੁਰਦਿਆਲ ਸਿੰਘ ਹਰਚੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ, ਮੈਂ ਆਪਣੀ ਤਨਦੇਹੀ ਨਾਲ ਨਿਭਾਵਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਨੂੰ ਭਾਰੀ ਬਹੁਮਤ ਨਾਲ ਸਮੂਹ ਅਕਾਲੀ ਵਰਕਰ ਜਿਤਾਉਣਗੇ। ਇਸ ਪ੍ਰਤੀ ਪਿੰਡ ਪਿੰਡ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਗੁਰਨੇਕ ਸਿੰਘ ਹਰਚੋਵਾਲ ਅਕਾਲੀ ਆਗੂ, ਗੁਰਮੁਖ ਸਿੰਘ ਕਾਲਾ ਅਕਾਲੀ ਆਗੂ, ਜਥੇਦਾਰ ਕੁਲਵੰਤ ਸਿੰਘ, ਕਰਮ ਸਿੰਘ ਮੈਂਬਰ, ਰਛਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਟਾਲਾ ਦੇ ਪੰਚਾਂ-ਸਰਪੰਚਾਂ ਤੇ ਵਰਕਰਾਂ ਦੀ ਵਡਾਲਾ ਗ੍ਰੰਥੀਆਂ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਸਤਕੋਹਾ ਦੇ ਪਸ਼ੂ ਹਸਪਤਾਲ ਦੀ ਚਾਰਦੀਵਾਰੀ ਤੇ ਬਾਥਰੂਮ ਦਾ ਕੰਮ ਦੀ ਸ਼ੁਰੂਆਤ
Ad Position 24