26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ

ਪਠਾਨਕੋਟ, 25 ਸਤੰਬਰ (ਸੁਮਿਤ)-ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹਸਪਤਾਲਾਂ ’ਚ ਸਿਹਤ ਸਹੂਲਤਾਂ, ਸਫ਼ਾਈ ਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਾਇਆਕਲਪ ਯੋਜਨਾ ਤਹਿਤ ਗੁਰਦਾਸਪੁਰ ਤੋਂ ਸਿਹਤ ਵਿਭਾਗ ਦੀ ਟੀਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚੀ । ਟੀਮ ਵਲੋਂ ਸਿਵਲ ਹਸਪਤਾਲ ਦੇ ਹਰੇਕ ਵਾਰਡ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 26-09-2026
ਪਠਾਨਕੋਟ, 25 ਸਤੰਬਰ (ਸੁਮਿਤ)-ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹਸਪਤਾਲਾਂ ’ਚ ਸਿਹਤ ਸਹੂਲਤਾਂ, ਸਫ਼ਾਈ ਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਾਇਆਕਲਪ ਯੋਜਨਾ ਤਹਿਤ ਗੁਰਦਾਸਪੁਰ ਤੋਂ ਸਿਹਤ ਵਿਭਾਗ ਦੀ ਟੀਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚੀ । ਟੀਮ ਵਲੋਂ ਸਿਵਲ ਹਸਪਤਾਲ ਦੇ ਹਰੇਕ ਵਾਰਡ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ । ਇਸ ਦੌਰਾਨ ਵਾਰਡਾਂ ’ਚ ਸਫ਼ਾਈ ਪ੍ਰਬੰਧ, ਮਰੀਜ਼ਾਂ ਲਈ ਉਪਲੱਬਧ ਸਹੂਲਤਾਂ ਤੇ ਹਸਪਤਾਲ ਦੀਆਂ ਹੋਰ ਵਿਵਸਥਾਵਾਂ ਦੀ ਜਾਂਚ ਕੀਤੀ ਗਈ । ਨਿਰੀਖਣ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਹਸਪਤਾਲ ’ਚ ਦਾਖ਼ਲ ਮਰੀਜ਼ਾਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਹਸਪਤਾਲ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡਬੈਕ ਹਾਸਲ ਕੀਤਾ । ਟੀਮ ਵਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਜਾਇਜ਼ਾ ਲੈ ਕੇ ਸਬੰਧਿਤ ਸਟਾਫ਼ ਤੋਂ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਲਈ ਗਈ । ਅਧਿਕਾਰੀਆਂ ਅਨੁਸਾਰ ਇਹ ਚੈਕਿੰਗ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਧਾਰ ’ਤੇ ਕੀਤੀ ਜਾ ਰਹੀ ਹੈ । ਕਾਇਆਕਲਪ ਯੋਜਨਾ ਦਾ ਮੁੱਖ ਉਦੇਸ਼ ਸਰਕਾਰੀ ਹਸਪਤਾਲਾਂ ਵਿਚ ਸਫ਼ਾਈ, ਮਰੀਜ਼ਾਂ ਦੀ ਸਹੂਲਤ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ । ਟੀਮ ਵਲੋਂ ਨਿਰੀਖਣ ਦੌਰਾਨ ਸਾਹਮਣੇ ਆਏ ਵੱਖ-ਵੱਖ ਪੱਖਾਂ ਦਾ ਮੁਲਾਂਕਣ ਕੀਤਾ ਗਿਆ ਤੇ ਲੋੜ ਅਨੁਸਾਰ ਸੁਧਾਰ ਲਈ ਸੁਝਾਅ ਵੀ ਦਿੱਤੇ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਵਿਖੇ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕੰਢੀ ਇਲਾਕੇ ’ਚੋਂ ਬੱਸ ਤੀਰਥ ਯਾਤਰਾ ਲਈ ਹੋਈ ਰਵਾਨਾ
Ad Position 24