ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਵਿਖੇ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ
ਨਰੋਟ ਜੈਮਲ ਸਿੰਘ, 25 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ: ਅਰਪਣਾ ਦੀ ਪ੍ਰਧਾਨਗੀ ਹੇਠ ਰੈੱਡ ਰਿਬਨ ਕਲੱਬ ਵਲੋਂ ਡਰੱਗ ਅਡੀਕਸ਼ਨ (ਨਸ਼ਾਖੋਰੀ) ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ ।
ਕ
ਕਾਲਜ ਵਿਖੇ ਰੈੱਡ ਕਲੱਬ ਵਲੋਂ ਕਰਵਾਏ ਨਸ਼ਾ ਮੁਕਤੀ ਸੈਮੀਨਾਰ ਦੌਰਾਨ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾਕਟਰ ਅਰਪਨਾ । ਤਸਵੀਰ: ਸ਼ਸ਼ੀ ਕੁਮਾਰ
26-09-2026
ਨਰੋਟ ਜੈਮਲ ਸਿੰਘ, 25 ਸਤੰਬਰ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ: ਅਰਪਣਾ ਦੀ ਪ੍ਰਧਾਨਗੀ ਹੇਠ ਰੈੱਡ ਰਿਬਨ ਕਲੱਬ ਵਲੋਂ ਡਰੱਗ ਅਡੀਕਸ਼ਨ (ਨਸ਼ਾਖੋਰੀ) ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ । ਇਸ ਪ੍ਰੋਗਰਾਮ ’ਚ ਡਾ: ਯਤਨਸ਼ੀਲ ਮਹਾਜਨ ਸਿਵਲ ਹਸਪਤਾਲ ਨਰੋਟ ਜੈਮਲ ਸਿੰਘ ਤੇ ਜਤਿੰਦਰ ਸਿੰਘ ਫਾਰਮਾਸਿਸਟ, ਸਿਵਲ ਹਸਪਤਾਲ ਨਰੋਟ ਜੈਮਲ ਸਿੰਘ ਮੁੱਖ ਬੁਲਾਰਿਆਂ ਵਜੋਂ ਹਾਜ਼ਰ ਹੋਏ । ਇਸ ਪ੍ਰੋਗਰਾਮ ਦੇ ਸ਼ੁਰੂ ’ਚ ਡਾ: ਪੂਨਮ ਮਹਾਜਨ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਹੋਇਆਂ ਵਿਦਿਆਰਥੀਆਂ ਨੂੰ ਨਸ਼ੀਲੀਆਂ ਵਸਤੂਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਸਰੀਰਕ ਬੀਮਾਰੀਆਂ ਜਿਵੇਂ ਕਿ ਲੀਵਰ (ਜਿਗਰ) ਦਾ ਕੈਂਸਰ, ਆਂਦਰਾਂ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਬਾਰੇ ਵੀ ਦੱਸਿਆ ਗਿਆ । ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ, ਸਹੀ ਰੋਲ ਮਾਡਲ ਚੁਣਨ ਤੇ ਸਹੀ ਢੰਗ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ । ਇਸ ਤੋਂ ਬਾਅਦ ਕਾਲਜ ਪ੍ਰਿੰਸੀਪਲ ਡਾ: ਅਰਪਣਾ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਾਡੇ ਸਰੀਰ, ਮਨ ਤੇ ਦਿਮਾਗ ‘ਤੇ ਬੁਰਾ ਪ੍ਰਭਾਵ ਪਾਉਂਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ੇ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਖੇਡਾਂ ਤੇ ਅਨੁਸ਼ਾਸਨ ਵਿਚ ਰੁੱਝਿਆ ਰੱਖਣਾ ਚਾਹੀਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਸਟੇਜ ਸੰਚਾਲਨ (ਮੰਚ ਸੰਚਾਲਨ) ਦੀ ਜ਼ਿੰਮੇਵਾਰੀ ਡਾ: ਪ੍ਰਣਵ ਮਹਾਜਨ (ਨੋਡਲ ਅਫ਼ਸਰ) ਵਲੋਂ ਨਿਭਾਈ ਗਈ । ਅਖੀਰ ’ਚ ਕਾਲਜ ਪ੍ਰਿੰਸੀਪਲ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਡਾ: ਯਤਨਸ਼ੀਲ ਮਹਾਜਨ ਤੇ ਜਤਿੰਦਰ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ’ਚ ਵਿਦਿਆਰਥੀਆਂ ਵਲੋਂ ਨਸ਼ਾ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ । ਇਸ ਮੌਕੇ ਡਾ: ਸਰਬਜੀਤ, ਡਾ: ਗੁਰਮੀਤ ਕੌਰ, ਪ੍ਰੋ: ਪ੍ਰਦੀਪ, ਪ੍ਰੋ: ਨੀਰੂ, ਪ੍ਰੋ: ਕਰਮਜੀਤ ਅਤੇ ਪ੍ਰੋ: ਮੁਸਕਾਨ ਵੀ ਹਾਜ਼ਰ ਸਨ ।