ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਗੰਭੀਰ ਜ਼ਖ਼ਮੀ
ਪਠਾਨਕੋਟ, 25 ਸਤੰਬਰ (ਵਿਨੋਦ)-ਕਾਰ ਤੇ ਆਟੋ ਦੀ ਟੱਕਰ ’ਚ ਆਟੋ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਟੋ ਸਵਾਰ ਵਿਅਕਤੀ ਨੇ ਦੱਸਿਆ ਕਿ ਉਹ ਆਟੋ ਤੇ ਆਂਡੇ ਲੱਦ ਕੇ ਜਾ ਰਹੇ ਸੀ ਕਿ ਜਦੋਂ ਉਹ ਸਰਨਾ ਦੇ ਨੇੜੇ ਪਹੁੰਚੇ ਤਾਂ ਇਕ ਕਾਰ ਵਲੋਂ ਆਟੋ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ’ਤੇ ਚੱਲਦੇ ਆਟੋ ਪਲਟ ਗਿਆ, ਜਿੱਥੇ ਉਨ੍ਹਾਂ ਦੇ ਆਂਡਿਆਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਆਟੋ ਚਾਲਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।
ਤੀਰਥ ਯਾਤਰਾ ’ਚ ਸ਼ਾਮਿਲ ਸ਼ਰਧਾਲੂ ਯਾਤਰੀ। ਤਸਵੀਰ: ਰਣਜੀਤ ਸਿੰਘ
26-09-2026