25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਵਿਚ ਰਾਸ਼ਟਰੀ ਬਿਜ਼ਨੈੱਸ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਪਠਾਨਕੋਟ, 25 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਵਿਚ ਕਾਮਰਸ ਵਿਭਾਗ ਵਲੋਂ ਰਾਸ਼ਟਰੀ ਬਿਜ਼ਨਸ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਉਦਮਸ਼ੀਲਤਾ, ਵਪਾਰਕ ਸੋਚ ਤੇ ਪ੍ਰਬੰਧਕੀ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਸੀ ।

Ad Position 21
No active advertisement
ਅਜੀਤ ਡੈਸਕ 26-09-2026
ਪਠਾਨਕੋਟ, 25 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਵਿਚ ਕਾਮਰਸ ਵਿਭਾਗ ਵਲੋਂ ਰਾਸ਼ਟਰੀ ਬਿਜ਼ਨਸ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਉਦਮਸ਼ੀਲਤਾ, ਵਪਾਰਕ ਸੋਚ ਤੇ ਪ੍ਰਬੰਧਕੀ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਸੀ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਸਮਾਗਮ ’ਚ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਨਵੀਆਂ ਸੋਚਾਂ, ਆਤਮ-ਵਿਸ਼ਵਾਸ ਤੇ ਭਵਿੱਖ ਵਿਚ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਭਾਵਨਾ ਪੈਦਾ ਕਰਨ ਵਿਚ ਸਹਾਇਕ ਹੁੰਦੀਆਂ ਹਨ । ਇਸ ਦੌਰਾਨ ਵਿਦਿਆਰਥੀਆਂ ਵਲੋਂ ‘ਸ਼ਾਰਕ ਟੈਂਕ’ ਗਤੀਵਿਧੀ ਰਾਹੀਂ ਆਪਣੇ ਨਵੇਂ ਵਪਾਰਕ ਵਿਚਾਰ ਪੇਸ਼ ਕੀਤੇ ਗਏ । ਇਸ ਤੋਂ ਇਲਾਵਾ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਪਾਰ, ਉਦਮਸ਼ੀਲਤਾ ਤੇ ਆਮ ਗਿਆਨ ਨਾਲ ਸਬੰਧਿਤ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਜਾਣਕਾਰੀ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ । ਸਮਾਗਮ ਦੀ ਸਮੁੱਚੀ ਰੂਪ-ਰੇਖਾ ਅਤੇ ਸਫਲ ਸੰਚਾਲਨ ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਮਨੋਜ ਗੁਪਤਾ ਦੀ ਦੇਖਰੇਖ ਹੇਠ ਕੀਤਾ ਗਿਆ । ਇਸ ਮੌਕੇ ਮੈਡਮ ਸੋਨਾਲੀ, ਮੈਡਮ ਨੀਤੂ ਅਤੇ ਮੈਡਮ ਖੁਸ਼ੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ । ਅੰਤ ’ਚ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਆਪਣੇ ਹੁਨਰਾਂ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਸੱਭਿਆਚਾਰਕ ਮੇਲਾ 4 ਨੂੰ ਤੇ ਛਿੰਝ ਮੇਲਾ 5 ਨੂੰ ਕਰਵਾਇਆ ਜਾਵੇਗਾ
Ad Position 24