27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

12 ਗ੍ਰਾਮ ਹੈਰੋਇਨ ਤੇ 20 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਕਾਦੀਆਂ, 26 ਸਤੰਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਦੋ ਦੋਸ਼ੀਆਂ ਨੂੰ 12 ਗ੍ਰਾਮ ਹੈਰੋਇਨ ਤੇ 20 ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.

Ad Position 21
No active advertisement
ਅਜੀਤ ਡੈਸਕ 27-09-2026
ਕਾਦੀਆਂ, 26 ਸਤੰਬਰ (ਕੁਲਵਿੰਦਰ ਸਿੰਘ)-ਥਾਣਾ ਕਾਦੀਆਂ ਦੀ ਪੁਲਿਸ ਵਲੋਂ ਦੋ ਦੋਸ਼ੀਆਂ ਨੂੰ 12 ਗ੍ਰਾਮ ਹੈਰੋਇਨ ਤੇ 20 ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਥਾਣਾ ਕਾਦੀਆਂ ਦੇ ਏ. ਐਸ. ਆਈ. ਗੁਰਨਾਮ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਅਰਵਿੰਦਰ ਪਾਲ ਸਿੰਘ ਉਰਫ ਵਿਸ਼ੂ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਡੱਲਾ ਥਾਣਾ ਕਾਦੀਆਂ ਤੇ ਦੂਸਰਾ ਦੋਸ਼ੀ ਡੈਨੀਅਲ ਮਸੀਹ ਉਰਫ ਪ੍ਰਿੰਸ ਪੁੱਤਰ ਜਗਦੀਸ਼ ਮਸੀਹ ਵਾਸੀ ਡੱਲਾ ਨੂੰ 12 ਗ੍ਰਾਮ ਹੈਰੋਇਨ ਜੋ ਇਕ ਮੋਮੀ ਲਿਫਾਫੇ ਵਿਚ ਸੀ ਅਤੇ ਇਸ ਦੇ ਨਾਲ 20 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ ਹੈ। ਦੋਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ 2 ਮੈਡੀਕਲ ਸਟੋਰਾਂ ਦੇ ਤਾਲੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ
Ad Position 24