27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਚ ਵਿਸ਼ਵ ਪੰਜਾਬੀ ਦਿਵਸ ਨੂੰ ਸਮਰਪਿਤ ਸਮਾਗਮ

ਕੋਟਲੀ ਸੂਰਤ ਮੱਲ੍ਹੀ, 26 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 27-09-2026
ਕੋਟਲੀ ਸੂਰਤ ਮੱਲ੍ਹੀ, 26 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਸਬੰਧਤ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰ. ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜਨ ਅਤੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਨਿਸ਼ਾਨੀ ਹੈ। ਇਸ ਮੌਕੇ ਪੰਜਾਬ ਸਕੂਲ ਐਸੋਸੀਏਸ਼ਨ ਵਲੋਂ ਵੀ ਵਿਸ਼ਵ ਪੰਜਾਬੀ ਦਿਵਸ ਮਨਾਉਣ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ ਅਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਕਰਨ ਬਾਠ ਵਲੋਂ ਜੋਬਨ ਰੰਧਾਵਾ ਦੇ ਹੱਕ ’ਚ ਮੀਟਿਗਾਂ ਅਗਲੀ ਖ਼ਬਰ 12 ਗ੍ਰਾਮ ਹੈਰੋਇਨ ਤੇ 20 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
Ad Position 24