26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹਿੰਦੂ ਕੰਨਿਆ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਲੱਗਾ ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ

ਧਾਰੀਵਾਲ, 26 ਸਤੰਬਰ (ਸਵਰਨ ਸਿੰਘ)-ਹਿੰਦੂ ਕੰਨਿਆਂ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ. ਡੀ.

Ad Position 21
No active advertisement
ਅਜੀਤ ਡੈਸਕ 27-09-2026
ਧਾਰੀਵਾਲ, 26 ਸਤੰਬਰ (ਸਵਰਨ ਸਿੰਘ)-ਹਿੰਦੂ ਕੰਨਿਆਂ ਮਹਾਂਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਤੇ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਦੀ ਰਹਿਨੁਮਾਈ ਹੇਠ ਐੱਨ.ਐੱਸ.ਐੱਸ. ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ–100 ਹਫ਼ਤੇ ਨਸ਼ਾ ਮੁਕਤ ਯੁਵਾ ਮੁਹਿੰਮ’ ਤਹਿਤ ‘ਮੇਰਾ ਸਵਾਸਥ, ਮੇਰਾ ਗੌਰਵ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਮੁਹਿੰਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਚਲਾਈ ਜਾ ਰਹੀ ਹੈ। ਇਸ 100 ਹਫ਼ਤਿਆਂ ਦੀ ਮੁਹਿੰਮ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ 2 ਅਗਸਤ 2026 ਨੂੰ ਦੇਸ਼ ਭਰ ਦੇ 28 ਹਜ਼ਾਰ ਤੋਂ ਵੱਧ ਸਥਾਨਾਂ ਤੋਂ ਸ਼ੁਰੂ ਕੀਤਾ ਗਿਆ ਸੀ, ਜਿਸ ਵਿਚ ਇਕ ਕਰੋੜ ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਦੇ ਸੰਦੇਸ਼ ਦੇ ਵਾਹਕ ਬਣਾਉਣਾ ਅਤੇ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਯਕੀਨੀ ਬਣਾਉਣਾ ਹੈ। ਇਸ ਸਬੰਧੀ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ.ਰਜਵਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਐੱਨ.ਐੱਸ.ਐੱਸ. ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਐੱਨ.ਐੱਸ.ਐੱਸ. ਵਲੰਟੀਅਰਾਂ ਲਈ ਰੁਟੀਨ ਸਿਹਤ ਜਾਂਚ ਵੀ ਕਰਵਾਈ ਗਈ। ਡਾ. ਤਮੰਨਾ, ਡਾ. ਆਸ਼ੂ ਹੰਸ ਅਤੇ ਰੂਸੀ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਤੇ ਆਪਣੇ ਬੱਚਿਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਦੀ ਲੋੜ ਹੈ, ਕਿਉਂਕਿ ਅੱਜ ਕੱਲ ਬੱਚੇ ਫਾਸਟ ਫੂਡ ਜ਼ਿਆਦਾ ਮਾਤਰਾ ਵਿਚ ਲੈਂਦੇ ਹਨ, ਜਿਸ ਨਾਲ ਸਿਹਤ ਉੱਤੇ ਬੁਰੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਨੇ ਅੱਜ ਦੇ ਨੌਜਵਾਨਾਂ ਵਿਚ ਵੱਧ ਰਹੀ ਨਸ਼ੇ ਦੀ ਆਦਤ ਬਾਰੇ ਵੀ ਚਿੰਤਾ ਜਿਤਾਈ। ਅੰਤ ਵਿਚ ਪ੍ਰਿੰਸੀਪਲ ਡਾ. ਰਜਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ। ਕੈਂਪ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਨਸ਼ਾ ਮੁਕਤ ਅਤੇ ਵਿਕਸਿਤ ਭਾਰਤ ਦੀ ਉਸਾਰੀ ਲਈ ਕੰਮ ਕਰਨ ਦੀ ਸਹੁੰ ਚੁੱਕੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਸ਼ਰਦਾਈ ਦੀ ਸੇਵਾ ਨੂੰ ਲੈ ਕੇ ਵਿਵਾਦ ਗਹਿਰਾਇਆ
Ad Position 24