26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਸੰਬੰਧਤ ਵਿਭਾਗ ਰਾਹੀਂ ਹੱਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰ ਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਸੰਬੰਧਤ ਵਿਭਾਗ ਰਾਹੀਂ ਹੱਲ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸ: ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਵਾਸੀਆਂ ਦੇ ਹਿੱਤ ਵਿਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਸਾਲਾਨਾ ਲੱਖਾਂ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ, ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਯੋਜਨਾਵਾਂ ਤੋਂ ਮਿਲੇ ਲਾਭਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਬਾਂਹ ਫੜੀ ਹੈ।
Ad Position 22
No active advertisement
ਪਿਛਲੀ ਖ਼ਬਰ ਪੀਐਮ ਸ਼੍ਰੀ ਸ.ਸੀ.ਸੈਕੰ. ਸਕੂਲ ਕਾਦੀਆਂ ਵਿਖੇ ਕਰੀਅਰ ਗਾਈਡੈਂਸ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਗੁਰਦਾਸਪੁਰ ’ਚ 2027 ਦੀਆਂ ਚੋਣਾਂ ਦਾ ਰਾਜਨੀਤਿਕ ਸਮੀਕਰਨ ਤੇ ਪਿਛਲੇ ਅੰਕੜਿਆਂ ਦੀ ਸਮੀਖਿਆ
Ad Position 24