26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੇਂਦਰੀ ਜੇਲ੍ਹ ’ਚ ਹੋਈ ਲੜਾਈ ਦੌਰਾਨ ਜ਼ਖ਼ਮੀ ਹੋਏ ਬੰਦੀ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਦੇ ਬਾਹਰ ਲਗਾਇਆ ਧਰਨਾ

ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਬੰਦ ਇਕ ਕੈਦੀ ਦੀ ਕਥਿਤ ਕੁੱਟਮਾਰ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਦੇ ਮੁੱਖ ਗੇਟ ਸਾਹਮਣੇ ਧਰਨਾ ਲਗਾਇਆ ਗਿਆ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜੇਲ੍ਹ ਅੰਦਰ ਕੁਝ ਕੈਦੀਆਂ ਵਲੋਂ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਕੇਂਦਰੀ ਜੇਲ੍ਹ ਦੇ ਬਾਹਰ ਜਾਣਕਾਰੀ ਦਿੰਦੇ ਹੋਏ ਕੈਦੀ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ। ਤਸਵੀਰ: ਵਿਸ਼ਾਲ ਮੁੰਨਾ 27-09-2026
ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਬੰਦ ਇਕ ਕੈਦੀ ਦੀ ਕਥਿਤ ਕੁੱਟਮਾਰ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਦੇ ਮੁੱਖ ਗੇਟ ਸਾਹਮਣੇ ਧਰਨਾ ਲਗਾਇਆ ਗਿਆ। ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਜੇਲ੍ਹ ਅੰਦਰ ਕੁਝ ਕੈਦੀਆਂ ਵਲੋਂ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਜੇਲ ਗੁਰਦਾਸਪੁਰ ਵਿਖੇ ਦੋ ਗੁੱਟਾਂ ਦਰਮਿਆਨ ਹੋਈ ਲੜਾਈ ਵਿਚ ਦੋ ਕੈਦੀ ਜਖਮੀ ਹੋਏ ਸਨ। ਪਰ ਜੇਲ ਪ੍ਰਸ਼ਾਸਨ ਨੇ ਮੀਡੀਆ ਸਾਹਮਣੇ ਇਸ ਦਾ ਖੁਲਾਸਾ ਨਹੀਂ ਕੀਤਾ। ਹੁਣ ਇਸ ਲੜਾਈ ਵਿਚ ਜ਼ਖਮੀ ਹੋਏ ਇਕ ਕੈਦੀ ਅਰਸ਼ਦੀਪ ਸਿੰਘ ਦੇ ਪਰਿਵਾਰਿਕ ਮੈਂਬਰ ਸਾਹਮਣੇ ਆਏ ਹਨ। ਜ਼ਖਮੀ ਕੈਦੀ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਅਰਸ਼ਦੀਪ ਸਿੰਘ ਨੇ ਜੇਲ੍ਹ ਅੰਦਰੋਂ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਹਮਲੇ ਦੌਰਾਨ ਜੇਲ੍ਹ ਦੇ ਕੁਝ ਕੈਮਰੇ ਵੀ ਬੰਦ ਕੀਤੇ ਗਏ ਸਨ। ਪਰਿਵਾਰ ਨੇ ਮੰਗ ਕੀਤੀ ਕਿ ਅਰਸ਼ਦੀਪ ਸਿੰਘ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਤਾਂ ਜੋ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਰੀਬ ਨੌਂ ਮਹੀਨੇ ਤੋਂ ਜੇਲ੍ਹ ਵਿਚ ਬੰਦ ਹੈ ਅਤੇ ਪਹਿਲਾਂ ਉਹ ਪਟਿਆਲਾ ਜੇਲ੍ਹ ਵਿਚ ਸੀ। ਕਰੀਬ ਡੇਢ ਮਹੀਨਾ ਪਹਿਲਾਂ ਉਸ ਨੂੰ ਗੁਰਦਾਸਪੁਰ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਗੁਰਦਾਸਪੁਰ ਜੇਲ੍ਹ ਵਿਚ ਆਉਣ ਤੋਂ ਬਾਅਦ ਵੀ ਉਸ ’ਤੇ ਇਕ-ਦੋ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਸ਼ਾਮ ਸਮੇਂ ਜੇਲ੍ਹ ਅੰਦਰ ਵੱਡੇ ਪੱਧਰ ’ਤੇ ਹੂਟਰ ਵੱਜਣ ਕਾਰਨ ਆਸ-ਪਾਸ ਦੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਬਣ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਸਮੇਂ ਅਰਸ਼ਦੀਪ ਸਿੰਘ ’ਤੇ ਹਮਲਾ ਹੋਇਆ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਐਸ.ਪੀ ਅਮ੍ਰਿਤਪਾਲ ਸਿੰਘ ਨਾਲ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਮੁਤਾਬਿਕ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਉਹ ਡੀ.ਜੀ.ਪੀ ਜੇਲ੍ਹਾਂ ਪੰਜਾਬ ਨਾਲ ਫੋਨ ’ਤੇ ਗੱਲ ਕਰਵਾ ਦੇਣ ਤਾਂ ਕੈਦੀ ਨੂੰ ਹੋਰ ਜੇਲ੍ਹ ਵਿਚ ਸ਼ਿਫਟ ਕਰ ਦਿੱਤਾ ਜਾਵੇਗਾ। ਪਰਿਵਾਰ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਲਈ ਡੀ.ਜੀ.ਪੀ ਜੇਲ੍ਹਾਂ ਨਾਲ ਸਿੱਧੀ ਗੱਲ ਕਰਵਾਉਣਾ ਸੰਭਵ ਨਹੀਂ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਲਿਖਤੀ ਰੂਪ ਵਿਚ ਵੀ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਗਈ ਹੈ। ਪਰ ਇਸ ਦੇ ਬਾਵਜੂਦ ਅਰਸ਼ਦੀਪ ਸਿੰਘ ਨੂੰ ਇੱਥੋਂ ਤਬਦੀਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੂੰ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਹੋਰ ਜੇਲ੍ਹ ਵਿਚ ਸ਼ਿਫਟ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀਆਂ ਦੀ ਮਦਦ ਨਾਲ ਜੇਲ੍ਹ ਦੇ ਗੇਟ ਸਾਹਮਣੇ ਅਣਮਿੱਥੇ ਸਮੇਂ ਲਈ ਵੱਡੇ ਪੱਧਰ ’ਤੇ ਧਰਨਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਬਾਠ ਝੰਗੀ ਵਲੋਂ ਪੰਨਵਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਪੀਐਮ ਸ਼੍ਰੀ ਸ.ਸੀ.ਸੈਕੰ. ਸਕੂਲ ਕਾਦੀਆਂ ਵਿਖੇ ਕਰੀਅਰ ਗਾਈਡੈਂਸ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਭਾਸ਼ਨ ਮੁਕਾਬਲੇ ਕਰਵਾਏ
Ad Position 24