ਹਲਕਾ ਕਾਦੀਆਂ ’ਚ ਮਾਹਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਆਲੋਵਾਲ
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਚੇਅਰਮੈਨ ਮਾਰਕਿਟ ਕਮੇਟੀ ਧਾਰੀਵਾਲ ਮੁੱਖਦੇਵ ਸਿੰਘ ਆਲੋਵਾਲ ਨੇ ਕੀਤਾ।
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਚੇਅਰਮੈਨ ਮਾਰਕਿਟ ਕਮੇਟੀ ਧਾਰੀਵਾਲ ਮੁੱਖਦੇਵ ਸਿੰਘ ਆਲੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਤ-ਦਿਨ ਲੋਕ ਹਿੱਤਕਾਰੀ ਫੈਸਲੇ ਲੈ ਰਹੇ ਹਨ, ਜਿਸ ਨਾਲ ਪੰਜਾਬ ਅੰਦਰ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋਈ ਪਈ ਹੈ ਤੇ ਆਪਸ ਵਿਚ ਹੀ ਉਲਝ ਰਹੇ ਹਨ। ਚੇਅਰਮੈਨ ਆਲੋਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ, ਜਿਸ ਕਰਕੇ ਦੂਸਰੀਆਂ ਪਾਰਟੀਆਂ ਕੋਲ ਬੋਲਣ ਲਈ ਕੋਈ ਮੁੱਦਾ ਹੀ ਨਹੀਂ ਰਿਹਾ ਅਤੇ ਬੁਖਲਾਹਟ ਵਿਚ ਉਨ੍ਹਾਂ ਦੇ ਨੇਤਾ ਗਲਤ ਬਿਆਨਬਾਜ਼ੀ ਕਰ ਕੇ ਹਾਸੋਹੀਣਾ ਬਣ ਜਾਂਦੇ ਹਨ। ਇਸ ਮੌਕੇ ਸੰਗਠਨ ਇੰਚਾਰਜ ਹਲਕਾ ਜਸਪਾਲ ਪੰਧੇਰ, ਚੇਅਰਮੈਨ ਸੋਨਾ ਬਾਜਵਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਜਸਵਿੰਦਰ ਪਾਲ, ਪੀਟਰ ਮੱਟੂ ਜ਼ਿਲ੍ਹਾ ਉਪ ਪ੍ਰਧਾਨ ਘੱਟ ਗਿਣਤੀ ਵਿੰਗ ਵੀ ਹਾਜ਼ਰ ਸਨ ।