27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਦੀ ਹੜਤਾਲ ਕਾਰਨ 28 ਤੋਂ 30 ਸਤੰਬਰ ਤੱਕ ਬੈਂਕ ਰਹਿਣਗੇ ਬੰਦ

ਗੁਰਦਾਸਪੁਰ, 27 ਸਤੰਬਰ (ਗੁਰਪ੍ਰਤਾਪ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਕਾਰਨ ਦੇਸ਼ ਭਰ ਵਿਚ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਲਈ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਰਹਿਣਗੀਆਂ ਤੇ ਬੈਂਕ ਬੰਦ ਰਹਿਣਗੇ । ਬੈਂਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਉੱਠੀ ਇਸ ਹੜਤਾਲ ਨਾਲ ਆਮ ਲੋਕਾਂ ਤੇ ਵਪਾਰੀਆਂ ਨੂੰ ਹੋਣ ਵਾਲੀ ਖੱਜਲ-ਖੁਆਰੀ ਤੇ ਵਿੱਤੀ ਲੈਣ-ਦੇਣ ਦੇ ਸੰਕਟ ਨੂੰ ਦੇਖਦਿਆਂ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਵਿਸ਼ੇਸ਼ ਕਦਮ ਚੁੱਕਿਆ ਸੀ ।

Ad Position 21
No active advertisement
ਅਜੀਤ ਡੈਸਕ 28-09-2026
ਗੁਰਦਾਸਪੁਰ, 27 ਸਤੰਬਰ (ਗੁਰਪ੍ਰਤਾਪ ਸਿੰਘ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਕਾਰਨ ਦੇਸ਼ ਭਰ ਵਿਚ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਲਈ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਰਹਿਣਗੀਆਂ ਤੇ ਬੈਂਕ ਬੰਦ ਰਹਿਣਗੇ । ਬੈਂਕ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਉੱਠੀ ਇਸ ਹੜਤਾਲ ਨਾਲ ਆਮ ਲੋਕਾਂ ਤੇ ਵਪਾਰੀਆਂ ਨੂੰ ਹੋਣ ਵਾਲੀ ਖੱਜਲ-ਖੁਆਰੀ ਤੇ ਵਿੱਤੀ ਲੈਣ-ਦੇਣ ਦੇ ਸੰਕਟ ਨੂੰ ਦੇਖਦਿਆਂ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਵਿਸ਼ੇਸ਼ ਕਦਮ ਚੁੱਕਿਆ ਸੀ । ਆਰ.ਬੀ.ਆਈ. ਵਲੋਂ ਜਾਰੀ ਹਦਾਇਤਾਂ ਦੇ ਆਧਾਰ ’ਤੇ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਵੀ ਬੈਂਕ ਸ਼ਾਖਾਵਾਂ ਖੁੱਲ੍ਹੀਆਂ ਰੱਖੀਆਂ ਗਈਆਂ ਤਾਂ ਜੋ ਗਾਹਕ ਆਪਣੇ ਜ਼ਰੂਰੀ ਕੰਮ ਨਿਪਟਾ ਸਕਣ । ਆਉਣ ਵਾਲੇ ਤਿੰਨ ਦਿਨਾਂ ਦੀ ਹੜਤਾਲ ਕਾਰਨ ਏ.ਟੀ.ਐਮ. ਸੇਵਾਵਾਂ ਅਤੇ ਨਕਦੀ ਦੀ ਉਪਲੱਬਧਤਾ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਕਿੰਨਾ ਮੰਗਾਂ ਨੂੰ ਲੈ ਕੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਦਿੱਤਾ ਹੜਤਾਲ ਦਾ ਸੱਦਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਵਲੋਂ ਦੇਸ਼ ਭਰ ਵਿਚ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ । ਜਿਸ ਦਾ ਮੁੱਖ ਮਕਸਦ ਬੈਂਕ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਅਹਿਮ ਮੰਗਾਂ ਵੱਲ ਸਰਕਾਰ ਤੇ ਬੈਂਕ ਪ੍ਰਬੰਧਕਾਂ ਦਾ ਧਿਆਨ ਦਿਵਾਉਣਾ ਹੈ । ਇਸ ਹੜਤਾਲ ਦੇ ਸਭ ਤੋਂ ਵੱਡੇ ਕਾਰਨਾਂ ’ਚ ਹਫ਼ਤੇ ਵਿਚ 5 ਦਿਨਾਂ ਬੈਂਕਿੰਗ ਪ੍ਰਣਾਲੀ ਲਾਗੂ ਕਰਨਾ ਤੇ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨ ’ਚ ਮੌਜੂਦਾ ਮਹਿੰਗਾਈ ਅਨੁਸਾਰ ਸੁਧਾਰ ਕਰਨਾ ਸ਼ਾਮਿਲ ਹੈ । ਇਸ ਤੋਂ ਇਲਾਵਾ ਯੂਨੀਅਨ ਵਲੋਂ ਨੈਸ਼ਨਲ ਪੈਨਸ਼ਨ ਸਿਸਟਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੈਂਕਾਂ ’ਚ ਖਾਲੀ ਪਈਆਂ ਆਸਾਮੀਆਂ ’ਤੇ ਜਲਦ ਨਵੀਂ ਭਰਤੀ ਕਰਕੇ ਵਧਦੇ ਕੰਮ ਦੇ ਬੋਝ ਨੂੰ ਘਟਾਉਣ ਤੇ ਪਰਫਾਰਮੈਂਸ ਲਿੰਕਡ ਇੰਸੈਂਟਿਵ ਸਕੀਮ ਦੀ ਸਮੀਖਿਆ ਕਰਨ ਵਰਗੀਆਂ ਮੰਗਾਂ ਜ਼ੋਰ-ਸ਼ੋਰ ਨਾਲ ਉਠਾਈਆਂ ਜਾ ਰਹੀਆਂ ਹਨ । ਕਰਮਚਾਰੀ ਆਗੂਆਂ ਦਾ ਕਹਿਣਾ ਹੈ ਕਿ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਹੱਲ ਨਾ ਨਿਕਲਣ ਕਾਰਨ ਉਨ੍ਹਾਂ ਨੂੰ ਹੜਤਾਲ ਵਰਗਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ’ਚ ਪੂਰੀ ਤਰ੍ਹਾਂ ਹੋਈ ਫੇਲ-ਪ੍ਰਿੰ. ਸੁਲੱਖਣ ਸਿੰਘ ਅਗਲੀ ਖ਼ਬਰ 3 ਅਕਤੂਬਰ ਨੂੰ ਘਣੀਏ ਕੇ ਬਾਂਗਰ ਵਿਖੇ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
Ad Position 24