27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਅੱਬਲਖੈਰ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸੜਕ ਨੇ ਧਾਰਿਆ ਛੱਪੜ ਰੂਪ

ਗੁਰਦਾਸਪੁਰ, 27 ਸਤੰਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਅੱਬਲਖੈਰ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਗੁਰਦਾਸਪੁਰ ਤੋਂ ਦੀਨਾਨਗਰ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਗੰਦਾ ਪਾਣੀ ਖੜਨ ਕਰਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ। ਇਸ ਨਾਲ ਪਿੰਡ ਅੰਦਰ ਭੈੜੀ ਬਦਬੂ ਫੈਲੀ ਹੋਈ ਹੈ ਤੇ ਲੋਕਾਂ ਦਾ ਜੀਵਨ ਦੁੱਭਰ ਹੋਇਆ ਪਿਆ ਹੈ।

Ad Position 21
No active advertisement
ਅਜੀਤ ਡੈਸਕ 28-09-2026
ਗੁਰਦਾਸਪੁਰ, 27 ਸਤੰਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਅੱਬਲਖੈਰ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਗੁਰਦਾਸਪੁਰ ਤੋਂ ਦੀਨਾਨਗਰ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਗੰਦਾ ਪਾਣੀ ਖੜਨ ਕਰਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ। ਇਸ ਨਾਲ ਪਿੰਡ ਅੰਦਰ ਭੈੜੀ ਬਦਬੂ ਫੈਲੀ ਹੋਈ ਹੈ ਤੇ ਲੋਕਾਂ ਦਾ ਜੀਵਨ ਦੁੱਭਰ ਹੋਇਆ ਪਿਆ ਹੈ। ਪਿੰਡ ਵਾਸੀਆਂ ਨੇ ਆਪਣੇ ਨਾਂਅ ਗੁਪਤ ਰੱਖਣ ਦੀ ਸ਼ਰਤ ’ਚ ਦੱਸਿਆ ਕਿ ਪੰਜਾਬ ਸਰਕਾਰ ਨੇ 11 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਣਾ ਦਿੱਤੀ ਹੈ ਤੇ ਗੰਦੇ ਪਾਣੀ ਲਈ ਕੋਈ ਵੀ ਸੜਕ ਕੰਢੇ ਨਾਲਾ ਨਹੀਂ ਬਣਾਇਆ ਗਿਆ। ਜਿਸ ਕਰਕੇ ਲੋਕਾਂ ਦੇ ਘਰਾਂ ਦਾ ਗੰਦਾ ਪਾਣੀ ਸੜਕ ’ ਤੇ ਖੜਨ ਨਾਲ ਸੜਕ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਜੋ ਸੜਕ ਦੀ ਉਸਾਰੀ ਕਰਵਾਉਂਦਾ ਹੈ, ਉਸ ਨਾਲ ਮਹਿਕਮੇ ਵਲੋਂ ਨਾਲਾ ਵੀ ਮਨਜ਼ੂਰ ਕੀਤਾ ਹੁੰਦਾ ਹੈ । ਮਹਿਕਮਾ ਅਜਿਹਾ ਬਿਲਕੁਲ ਨਹੀਂ ਕਰਦਾ ਹੈ। ਜਿਸ ਕਰਕੇ ਪਿੰਡ ਵਾਸੀਆਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਂਦਾ ਗਿਆ ਹੈ, ਫਿਰ ਵੀ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਵੀ ਹੱਲ ਨਹੀਂ ਹੋਇਆ। ਇਸ ਨਾਲ ਪਿੰਡ ਅੰਦਰ ਮਹਾਂਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਪਿੰਡ ਅੱਬਲਖੈਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਸਬੰਧਿਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਜਿਸ ਨਾਲ ਪਿੰਡ ਦੇ ਲੋਕ ਭਿਆਨਕ ਬਿਮਾਰੀਆਂ ਤੋਂ ਬਚ ਸਕਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਿਧੀਪੁਰ ਵਿਖੇ ਮਸੀਹੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ, ਬਾਰਾਦਰੀ ਤੇ ਸ਼ਾਨਦਾਰ ਇਤਿਹਾਸਿਕ ਵਿਰਾਸਤ ਜੋ ਅੱਜ ਆਪਣੀ ਹੋਂਦ ਲਈ ਜੂਝ...
Ad Position 24