ਅਕਾਲੀ ਦਲ ਹਲਕਾ ਇੰਚਾਰਜ ਪਿੰਡ ਕੋਟ ਸੰਤੋਖ ਰਾਏ ਵਿਖੇ ਭਰਵੀਂ ਮੀਟਿੰਗ
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਪਿੰਡ ਕੋਟ ਸੰਤੋਖ ਰਾਏ ਵਿਖੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਸਤਿਕਾਰ ਸਿਰਫ਼ ਸਵਾਗਤ ਹੀ ਨਹੀਂ, ਬਲਕਿ ਇਕ ਲਗਾਵ ਹੈ, ਜੋ ਅਕਾਲੀ ਦਲ ਦੀ ਮਜ਼ਬੂਤੀ ਦੀ ਨਿਸ਼ਾਨੀ ਹੈ।
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਪਿੰਡ ਕੋਟ ਸੰਤੋਖ ਰਾਏ ਵਿਖੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਸਤਿਕਾਰ ਸਿਰਫ਼ ਸਵਾਗਤ ਹੀ ਨਹੀਂ, ਬਲਕਿ ਇਕ ਲਗਾਵ ਹੈ, ਜੋ ਅਕਾਲੀ ਦਲ ਦੀ ਮਜ਼ਬੂਤੀ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪਾਰਟੀ ਵਰਕਰਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਲੋੜ ਹੈ। ਕਾਦੀਆਂ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਲਿਜਾਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਬਜ਼ੁਰਗਾਂ ਦੇ ਤਜਰਬੇ, ਮਾਵਾਂ-ਭੈਣਾਂ ਦੀ ਭੂਮਿਕਾ ਤੇ ਨੌਜਵਾਨਾਂ ਦੀ ਸਰਗਰਮੀ ਨੂੰ ਮਹੱਤਵਪੂਰਨ ਦੱਸਦਿਆਂ ਆਉਣ ਵਾਲੇ ਸਮੇਂ ’ਚ ਪਾਰਟੀ ਨਾਲ ਜੁੜੇ ਪ੍ਰੋਗਰਾਮਾਂ ਨੂੰ ਹੋਰ ਵਿਵਸਥਿਤ ਢੰਗ ਨਾਲ ਚਲਾਉਣ ’ਤੇ ਜ਼ੋਰ ਦਿੱਤਾ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਪਿੰਡਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨਾ ਸਿਆਸੀ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ’ਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਤੇ ਲੋਕ ਸੰਪਰਕ ਮੁਹਿੰਮ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ’ਚ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੁਖਪਾਲ ਸਿੰਘ ਐਮ.ਡੀ., ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਾਬਾ ਨੱਥਾ ਸਿੰਘ ਸੰਧਵਾਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਾਬਾ ਅਨੂਪ ਸਿੰਘ ਰਿਟਾਇਰਡ ਬੀਡੀਪੀਓ, ਦਲਜੀਤ ਮੁਸ਼ਤਾਕ ਮਸੀਹ ਬੱਲ, ਸਵਰਨ ਸਿੰਘ ਸਾਬਕਾ ਥਾਣੇਦਾਰ, ਡਾ. ਦਲੇਰ ਸਿੰਘ ਥੇਹ ਤਿੱਖਾ ਸਾਬਕਾ ਸਰਪੰਚ, ਗੁਰਜੀਤ ਸਿੰਘ ਮਿੰਟਾ ਚੀਮਾ, ਰਾਮਪਾਲ ਸਿੰਘ ਬੱਲ, ਸਤਨਾਮ ਸਿੰਘ ਆਲੋਵਾਲ, ਕੁਲਵਿੰਦਰ ਕੌਰ ਡੱਡਵਾਂ, ਸਾਬਕਾ ਸੰਮਤੀ ਮੈਂਬਰ ਮਨਜੀਤ ਸਿੰਘ ਕੰਗ, ਜੋਗਿੰਦਰ ਸਿੰਘ, ਗੁਲਜਾਰ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।