27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਲਗਾਇਆ ਵਿੱਦਿਅਕ ਸੈਮੀਨਾਰ

ਕੋਟਲੀ ਸੂਰਤ ਮੱਲ੍ਹੀ, 27 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 28-09-2026
ਕੋਟਲੀ ਸੂਰਤ ਮੱਲ੍ਹੀ, 27 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵਿੱਦਿਅਕ ਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਗਤ ਸਹਾਇਤਾ ਤੇ ਸਰਵਪੱਖੀ ਵਿਕਾਸ ਵਿਭਾਗ (ਦਿਸ਼ਾ) ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਵਿਸ਼ਾ “ਅਧਿਆਪਕਾਂ ਲਈ ਏ.ਆਈ. ਫਾਰ ਐਜੂਕੇਸ਼ਨ ਸੀ, ਜਿਸ ਦਾ ਆਯੋਜਨ ਸੁਮੇਰ ਖੁੱਲਰ ਵਲੋਂ ਕੀਤਾ ਗਿਆ। ਇਸ ’ਚ ਸਕੂਲ ਦੀਆਂ ਅੱਠਵੀਂ ਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਸੈਮੀਨਾਰ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ) ਦੀ ਮਹੱਤਤਾ ਤੇ ਇਸ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਏ.ਆਈ ਦੀ ਸਹਾਇਤਾ ਨਾਲ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ, ਰੁਚਿਕਰ ਅਤੇ ਸਮੇਂ ਦੇ ਅਨੁਕੂਲ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੇ ਆਧੁਨਿਕ ਕੋਰਸਾਂ, ਉੱਚ ਸਿੱਖਿਆ ਦੇ ਵੱਖ-ਵੱਖ ਵਿਕਲਪਾਂ ਅਤੇ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਭਵਿੱਖ ਨਾਲ ਸਬੰਧਤ ਵੱਖ-ਵੱਖ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਇਹ ਵਿੱਦਿਅਕ ਸੈਮੀਨਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਗਿਆਨਵਰਧਕ ਅਤੇ ਲਾਹੇਵੰਦ ਅਨੁਭਵ ਰਿਹਾ। ਇਸ ਸੈਮੀਨਾਰ ਵਿਚ ਸਕੂਲ ਦੇ ਅਧਿਆਪਕ ਪ੍ਰਭਜੋਤ ਕੌਰ ,ਕਿਰਨ ਸ਼ਰਮਾ, ਬਲਜੀਤ ਕੌਰ ,ਸੋਫੀਆ, ਅਨੀਤਾ ਕੁਮਾਰੀ, ਮਨਦੀਪ ਕੌਰ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 25 ’ਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਹਲਕਾ ਇੰਚਾਰਜ ਪਿੰਡ ਕੋਟ ਸੰਤੋਖ ਰਾਏ ਵਿਖੇ ਭਰਵੀਂ ਮੀਟਿੰਗ
Ad Position 24