ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੀ ਮੈਂਬਰ ਰੁਪਿੰਦਰ ਕੌਰ ਦੀ ਟੀਮ ਵਲੋਂ ਧਾਰੀਵਾਲ ਥਾਣੇ ਦਾ ਦੌਰਾ
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਸਰਕਾਰ ਦੀ ਮੈਂਬਰ ਰੁਪਿੰਦਰ ਕੌਰ ਦੀ ਅਗਵਾਈ ਹੇਠਲੀ ਵਿਸ਼ੇਸ਼ ਟੀਮ ਵਲੋਂ ਅਚਾਨਕ ਥਾਣਾ ਧਾਰੀਵਾਲ ਦਾ ਦੌਰਾ ਕੀਤਾ। ਇਸ ਦੌਰਾਨ ਟੀਮ ਨੇ ਥਾਣੇ ਦੇ ਅੰਦਰੂਨੀ ਪ੍ਰਬੰਧਾਂ, ਸਾਫ-ਸਫਾਈ ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ।
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਸਰਕਾਰ ਦੀ ਮੈਂਬਰ ਰੁਪਿੰਦਰ ਕੌਰ ਦੀ ਅਗਵਾਈ ਹੇਠਲੀ ਵਿਸ਼ੇਸ਼ ਟੀਮ ਵਲੋਂ ਅਚਾਨਕ ਥਾਣਾ ਧਾਰੀਵਾਲ ਦਾ ਦੌਰਾ ਕੀਤਾ। ਇਸ ਦੌਰਾਨ ਟੀਮ ਨੇ ਥਾਣੇ ਦੇ ਅੰਦਰੂਨੀ ਪ੍ਰਬੰਧਾਂ, ਸਾਫ-ਸਫਾਈ ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ। ਕਮਿਸ਼ਨ ਮੈਂਬਰ ਰੁਪਿੰਦਰ ਕੌਰ ਨੇ ਥਾਣੇ ਵਿਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਨਾਗਰਿਕਾਂ ਲਈ ਬੈਠਣ, ਪੀਣ ਵਾਲੇ ਸਾਫ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਮੌਜੂਦਾ ਸਥਿਤੀ ਨੂੰ ਦੇਖਿਆ। ਇਸ ਦੇ ਨਾਲ ਹੀ ਹਵਾਲਾਤ ਵਿਚ ਬੰਦ ਵਿਅਕਤੀਆਂ ਦੇ ਮਾਨਵ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨਾਲ ਕੀਤੇ ਜਾਣ ਵਾਲੇ ਵਰਤਾਅ ਸੰਬੰਧੀ ਵੀ ਜਾਣਕਾਰੀ ਹਾਸਿਲ ਕੀਤੀ। ਕਮਿਸ਼ਨ ਮੈਂਬਰ ਰੁਪਿੰਦਰ ਕੌਰ ਨੇ ਥਾਣਾ ਧਾਰੀਵਾਲ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਥਾਣੇ ਵਿਚ ਆਉਣ ਵਾਲੇ ਹਰ ਨਾਗਰਿਕ ਨਾਲ ਸੁਖਾਵਾਂ ਤੇ ਸਤਿਕਾਰਯੋਗ ਵਰਤਾਅ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੀ ਫਰਿਆਦ ਰੱਖਣ ’ਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਥਾਣਾ ਧਾਰੀਵਾਲ ਦੇ ਪੁਲਿਸ ਅਧਿਕਾਰੀਆਂ ਨੇ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਕਮਿਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।