27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਵੱਖ-ਵੱਖ ਪਿੰਡਾਂ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ * ਮਾਨ ਸਰਕਾਰ ਨੇ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਕੀਤੇ-ਸ਼ਮਸ਼ੇਰ ਸਿੰਘ

ਦੀਨਾਨਗਰ, 27 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਹਿਰਾਮਪੁਰ, ਧਮਰਾਈ ਤੇ ਕੋਠੇ ਭਗਵਾਨਪੁਰ ਵਿਖੇ ਪਹੁੰਚ ਕੇ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਸੌਂਪੇ ਗਏ । ਪਿੰਡਾਂ ’ਚ ਇੱਕਠਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਤੇ ਲੋਕ-ਪੱਖੀ ਕਦਮ ਹੈ ।

Ad Position 21
No active advertisement
ਅਜੀਤ ਡੈਸਕ 28-09-2026
ਦੀਨਾਨਗਰ, 27 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਹਿਰਾਮਪੁਰ, ਧਮਰਾਈ ਤੇ ਕੋਠੇ ਭਗਵਾਨਪੁਰ ਵਿਖੇ ਪਹੁੰਚ ਕੇ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈਸ ਇਲਾਜ ਵਾਲੇ ਸਿਹਤ ਕਾਰਡ ਸੌਂਪੇ ਗਏ । ਪਿੰਡਾਂ ’ਚ ਇੱਕਠਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਤੇ ਲੋਕ-ਪੱਖੀ ਕਦਮ ਹੈ । ਇਸ ਯੋਜਨਾ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਹੁਣ ਕੋਈ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਪੈਸੇ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ । ਹੁਣ ਇਸ ਕਾਰਡ ਦੇ ਜ਼ਰੀਏ ਸੂਬੇ ਦੇ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ’ਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਜਾ ਸਕੇਗਾ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਕਰ ਰਹੀ ਹੈ ਤੇ ਆਖਰੀ ਕਤਾਰ ’ਚ ਖੜ੍ਹੇ ਵਿਅਕਤੀ ਤੱਕ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ ਹੈ । ਪਿੰਡ ਬਹਿਰਾਮਪੁਰ, ਧਮਰਾਈ ਤੇ ਕੋਠੇ ਭਗਵਾਨਪੁਰ ਵਿਖੇ ਕਾਰਡ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਦੇ ਦੌਰ ’ਚ ਬਿਮਾਰੀਆਂ ਦਾ ਇਲਾਜ ਬਹੁਤ ਮਹਿੰਗਾ ਹੋ ਚੁੱਕਾ ਹੈ, ਜਿਸ ਕਾਰਨ ਆਮ ਪਰਿਵਾਰਾਂ ਦਾ ਬਜਟ ਵਿਗੜ ਜਾਂਦਾ ਸੀ । ਪਰ ਇਸ ਕਾਰਡ ਦੇ ਬਣਨ ਨਾਲ ਹੁਣ ਉਨ੍ਹਾਂ ਨੂੰ ਵੱਡੀ ਮਾਨਸਿਕ ਤੇ ਆਰਥਿਕ ਰਾਹਤ ਮਿਲੇਗੀ । ਇਸ ਮੌਕੇ ਹਲਕਾ ਇੰਚਾਰਜ ਨੇ ਹਾਜ਼ਰ ਅਧਿਕਾਰੀਆਂ ਅਤੇ ਪੰਚਾਇਤ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਹਰ ਇਕ ਯੋਗ ਪਰਿਵਾਰ ਦਾ ਇਹ ਕਾਰਡ ਲਾਜ਼ਮੀ ਤੌਰ ’ਤੇ ਬਣਾਇਆ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ । ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਮੋਹਨ ਸਿੰਘ ਧਮਰਾਈ, ਗੁਰਨਾਮ ਸਿੰਘ ਧਮਰਾਈ, ਸਰਪੰਚ ਬਚਨ ਲਾਲ ਬਹਿਰਾਮਪੁਰ, ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ ਕੱਤੋਵਾਲ ਆਦਿ ਵਿਅਕਤੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਲ ਤਿੱਬੜੀ ਨਹਿਰ ਕਸੂਰ ਬ੍ਰਾਂਚ ’ਚ ਪਏ ਪਾੜ ਦਾ ਕੰਮ 12 ਲੱਖ ਰੁਪਏ ਦੀ ਲਾਗਤ ਨਾਲ ਹੋਇਆ ਮੁਕੰਮਲ-ਇੰਜੀ: ਸੰਜੀਵ ਸ਼ਰਮਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਮਿਡਲ ਸਕੂਲ ਵਿਖੇ ਕਰਵਾਇਆ ਸਮਾਗਮ
Ad Position 24