28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਲਵਲੀ ਪ੍ਰੋਫੈਸ਼ਨਲ ਅਤੇ ਚਿਤਕਾਰਾ ਯੂਨੀਵਰਸਿਟੀ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਹੋਵੇ : ਕਰਨੈਲ ਸਿੰਘ ਪੀਰ ਮੁਹੰਮਦ ਤੇ ਭਾਈ ਕੰਵਰ ਚੜਤ ਸਿੰਘ

ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜਤ ਸਿੰਘ ਨੇ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਬੀਤੇ 48 ਘੰਟਿਆਂ ਦੇ ਦਰਮਿਆਨ ਵਾਪਰੇ ਹਿੰਸਕ ਘਟਨਾਕ੍ਰਮ ਤੇ ਹੜਦੰਗਬਾਜ਼ੀ ’ਤੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਆਖਿਆ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦਾ ਜੰਗ ਦੇ ਮੈਦਾਨ ਵਿਚ ਤਬਦੀਲ ਹੋ ਜਾਣਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੱਭਿਆਚਾਰ ’ਤੇ ਇਕ ਗੰਭੀਰ ਸੱਟ ਹੈ।

Ad Position 21
No active advertisement
ਭਾਈ ਕਰਨੈਲ ਸਿੰਘ ਪੀਰਮੁਹੰਮਦ ਤੇ ਭਾਈ ਕੰਵਰ ਚੜਤ ਸਿੰਘ 29-09-2026
ਬਟਾਲਾ, 28 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕੰਵਰ ਚੜਤ ਸਿੰਘ ਨੇ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਬੀਤੇ 48 ਘੰਟਿਆਂ ਦੇ ਦਰਮਿਆਨ ਵਾਪਰੇ ਹਿੰਸਕ ਘਟਨਾਕ੍ਰਮ ਤੇ ਹੜਦੰਗਬਾਜ਼ੀ ’ਤੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਆਖਿਆ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਦਾ ਜੰਗ ਦੇ ਮੈਦਾਨ ਵਿਚ ਤਬਦੀਲ ਹੋ ਜਾਣਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੱਭਿਆਚਾਰ ’ਤੇ ਇਕ ਗੰਭੀਰ ਸੱਟ ਹੈ। ਸ: ਕਰਨੈਲ ਸਿੰਘ ਪੀਰ ਮੁਹੰਮਦ ਅਤੇ ਭਾਈ ਕੰਵਰ ਚੜਤ ਸਿੰਘ ਨੇ ਇਸ ਸਭ ਨੇ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋਨਾਂ ਯੂਨੀਵਰਸਿਟੀਆਂ ਅੰਦਰ ਜੋ ਕੁਝ ਵਾਪਰਿਆ ਹੈ, ਉਸ ਦੇ ਅਸਲ ਦੋਸ਼ੀ ਕੋਈ ਬਾਹਰੀ ਅਨਸਰ ਹਨ, ਜਿਨ੍ਹਾਂ ਨੇ ਕਿਸੇ ਲੜਕੀ ਦੇ ਨਾਲ ਬਦਤਮੀਜ਼ੀ ਕੀਤੀ ਹੈ। ਇਸ ਤੋਂ ਇਲਾਵਾ ਲੜਕੀ ਨਾਲ ਬਲਾਤਕਾਰ ਹੋਇਆ ਹੈ ਜਾਂ ਜੋ ਵੀ ਅਫਵਾਹਾਂ ਫੈਲਾਈਆਂ ਗਈਆਂ ਹਨ, ਇਸ ਸਭ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ ਕਿ ਇਹ ਅਫਵਾਹਾਂ ਕਿਸ ਨੇ ਤੇ ਕਿਸ ਮਕਸਦ ਨਾਲ ਫੈਲਾਈਆਂ ਹਨ ਤਾਂ ਜੋ ਅਸਲ ਗੁਨਾਹਗਾਰ ਬੇਨਕਾਬ ਹੋ ਸਕਣ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਕਿਸੇ ਵੀ ਨਿਰਦੋਸ਼ ਵਿਦਿਆਰਥੀ ਨਾਲ ਕੋਈ ਧੱਕਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਕਿਸੇ ਵਿਦਿਆਰਥੀ ’ਤੇ ਗਲਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿੱਜੀ ਯੂਨੀਵਰਸਿਟੀਆਂ ਕੇਵਲ ਆਪਣੇ ਵਪਾਰਕ ਹਿੱਤਾਂ ਤੇ ਦਾਖਲਿਆਂ ਦੇ ਵਾਧੇ ਲਈ ਬਿਨਾਂ ਕਿਸੇ ਠੋਸ ਰੇਸ਼ੋ ਜਾਂ ਜਾਂਚ-ਪੜਤਾਲ ਦੇ ਦਾਖਲੇ ਵੰਡ ਰਹੀਆਂ ਹਨ। ਸਿੱਖਿਆ ਦੇ ਮੰਦਰਾਂ ਵਿਚ ਅਨੁਸ਼ਾਸਨ ਤੇ ਮਾਹੌਲ ਦੀ ਸੁਰੱਖਿਆ ਨੂੰ ਤਿਲਾਂਜਲੀ ਦੇ ਕੇ ਕੇਵਲ ਮੁਨਾਫਾ ਕਮਾਉਣ ਦੀ ਇਸ ਨੀਤੀ ਨੇ ਅੱਜ ਇਹ ਹਾਲਾਤ ਪੈਦਾ ਕੀਤੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਅਤੇ ਗਹਿਰੀ ਨੀਂਦ ਵਿਚੋਂ ਜਾਗਣ ਦੀ ਸਲਾਹ ਦਿੰਦਿਆਂ ਕਿਹਾ ਹੈ ਕਿ ਸਰਕਾਰ ਤੁਰੰਤ ਹਰਕਤ ਵਿਚ ਆਵੇ। ਯੂਨੀਵਰਸਿਟੀਆਂ ਵਿਚ ਦਾਖਲਿਆਂ ਲਈ ਸਖ਼ਤ ਨਿਯਮ ਤੇ ਕੋਟਾ ਨਿਰਧਾਰਤ ਕੀਤਾ ਜਾਵੇ, ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਯੋਗ ਪੁਲਿਸ ਵੈਰੀਫਿਕੇਸ਼ਨ ਕੀਤੀ ਜਾਵੇ। ਇਹ ਸਾਰੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜਰਨਲ ਸਕੱਤਰ ਭਾਈ ਗਗਨਦੀਪ ਸਿੰਘ ਰਿਆੜ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੰਮੇਲਨ ’ਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌ... ਅਗਲੀ ਖ਼ਬਰ ਵਡਾਲਾ ਗ੍ਰੰਥੀਆਂ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24