ਬਾਬਾ ਸ੍ਰੀਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੰਮੇਲਨ ’ਚ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪੁੱਜੇ
ਘੁਮਾਣ, 28 ਸਤੰਬਰ (ਬੰਮਰਾਹ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਪਿੰਡ ਗਿੱਲ ਕੋਟਲੀ ਵਿਖੇ ਬੇਦੀ ਕੁਲ ਦੇ ਰੱਖਿਅਕ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਮੁੱਖ ਪ੍ਰਬੰਧਕ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਅੰਸ ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਅਤੇ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਕਰਵਾਏ ਇਸ ਸਮਾਗਮ ਦੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਬ
ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਬਾਬਾ ਸੁਖਦੇਵ ਸਿੰਘ ਬੇਦੀ ਤੇ ਹੋਰ। ਅਜੀਤ ਤਸਵੀਰ
29-09-2026
ਘੁਮਾਣ, 28 ਸਤੰਬਰ (ਬੰਮਰਾਹ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਪਿੰਡ ਗਿੱਲ ਕੋਟਲੀ ਵਿਖੇ ਬੇਦੀ ਕੁਲ ਦੇ ਰੱਖਿਅਕ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਮੁੱਖ ਪ੍ਰਬੰਧਕ ਸੇਵਾਦਾਰ ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਅੰਸ ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਅਤੇ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਕਰਵਾਏ ਇਸ ਸਮਾਗਮ ਦੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਉਨ੍ਹਾਂ ਬਾਬਾ ਸੁਖਦੇਵ ਸਿੰਘ ਬੇਦੀ ਤੇ ਸਮੂਹ ਸੰਗਤ ਨੂੰ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਸਮਾਜ ਵਿਚ ਜੋੜਨ ਦਾ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਕੋਈ ਵੀ ਧਰਮ ਸਾਨੂੰ ਪ੍ਰਮਾਤਮਾ ਨਾਲ ਜੋੜਨ ਦਾ ਰਸਤਾ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸੁਖਦੇਵ ਸਿੰਘ ਬੇਦੀ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਦੇ ਨਾਲ-ਨਾਲ ਜੋ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ, ਉਹ ਵੀ ਸਲਾਹੁਣਯੋਗ ਹਨ। ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪਹੁੰਚੀਆਂ ਹੋਰ ਸ਼ਖਸ਼ੀਅਤਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਸਨਮਾਨ ਕੀਤਾ ਗਿਆ। ਸਮਾਗਮ ਵਿਚ ਬਾਬਾ ਗੁਰਿੰਦਰ ਸਿੰਘ ਮਾਂਡੀ ਸਾਹਿਬ ਵਾਲੇ, ਜਮਾਤੇੇ ਅਹਿਮਦੀਆ ਕਾਦੀਆਂ ਤੋਂ ਮੁਸਲਿਮ ਭਾਈਚਾਰੇ, ਹਿੰਦੂ ਧਰਮ ਤੋਂ ਵੱਖ-ਵੱਖ ਨੁਮਾਇੰਦੇ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਭਾਰਤੀ ਸੈਨਾ ਦੇ ਸਾਬਕਾ ਮੁਖੀ ਗੁਰਪ੍ਰੀਤ ਸਿੰਘ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਭਾਜਪਾ ਆਗੂ ਜਵਾਹਰ ਖੁਰਾਣਾ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਮੇਜਰ ਜਨਰਲ ਗੁਰਦੀਪ ਸਿੰਘ ਦਿੱਲੀ, ਸੁਆਮੀ ਵਿਸਵਾ ਮੋਹਦੀ ਜਰਮਨ, ਜਮਾਤ ਅਹਿਮਦੀਆ ਦੇ ਮੁੱਖ ਭਾਈ ਭਾਈਚਾਰ ਮੋਮਿਨ ਸਾਹਿਬ, ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਪੱਡਾ, ਚੌਧਰੀ ਬਲਬੀਰ ਸਿੰਘ ਸਾਬਕਾ ਅਕਾਲੀ ਮੰਤਰੀ, ਜਗਰੂਪ ਸਿੰਘ ਸੇਖਵਾ, ਭਾਜਪਾ ਮੰਡਲ ਟਾਂਡਾ ਦੇ ਪ੍ਰਧਾਨ ਪ੍ਰਿੰਸ ਜੌਲੀ, ਪ੍ਰਧਾਨ ਸਰਬਜੀਤ ਸਿੰਘ, ਸਾਬਕਾ ਚੇਅਰਮੈਨ ਦਲਬੀਰ ਸਿੰਘ ਵਾੜੇ, ਸਾਬਕਾ ਸਰਪੰਚ ਕੁਲਵੰਤਵੀਰ ਸਿੰਘ ਘੁਮਾਣ, ਸਾਧਵੀ ਪ੍ਰਿਅੰਕਾ, ਡਾ. ਸੁਖਪ੍ਰੀਤ ਸਿੰਘ ਬੇਦੀ, ਡਾ. ਜਸ਼ਨਜੋਤ ਸਿੰਘ ਬੇਦੀ, ਡਾ. ਯੁਵਰਾਜ ਸਿੰਘ ਬੇਦੀ, ਰਛਪਾਲ ਸਿੰਘ ਚਰੜ, ਪ੍ਰਿੰਸੀਪਲ ਵੀ.ਕੇ. ਸਿੰਘ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਘੁਮਾਣ, ਪ੍ਰਧਾਨ ਨਾਜਰ ਸਿੰਘ ਸਹਿਬਾਜਪੁਰ, ਲਖਬੀਰ ਸਿੰਘ ਗਿੱਲਾਂ, ਕਿਰਪਾਲ ਸਿੰਘ ਪੰਡੋਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।