ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਨਸ਼ਿਆਂ ਵਿਰੁਧ ਥਾਣਾ ਸੇਖਵਾਂ ਪੁਲੀਸ ਵਲੋ ਜਾਗਰੂਕਤਾ ਕੈਂਪ
ਡੇਹਰੀਵਾਲ ਦਰੋਗਾ, 28 ਸਤੰਬਰ (ਹਰਦੀਪ ਸਿੰਘ ਸੰਧੂ)- ਨਸ਼ਿਆਂ ਦੀ ਬੁਰਾਈ ਵਿਰੁੱਧ ਲੋਕਾਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਥਾਣਾ ਸੇਖਵਾਂ ਪੁਲਿਸ ਵਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੇਖਵਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਡੇਹਰੀਵਾਲ ਦਰੋਗਾ, 28 ਸਤੰਬਰ (ਹਰਦੀਪ ਸਿੰਘ ਸੰਧੂ)- ਨਸ਼ਿਆਂ ਦੀ ਬੁਰਾਈ ਵਿਰੁੱਧ ਲੋਕਾਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਥਾਣਾ ਸੇਖਵਾਂ ਪੁਲਿਸ ਵਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੇਖਵਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵਲੋੋਂ ਥਾਣਾ ਸੇਖਵਾਂ ਪੁਲਿਸ ਦਾ ਜਾਗਰੂਕਤਾ ਕੈਂਪ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਸੁਖਵੰਤ ਕੌਰ, ਲੈਕਚਰਾਰ ਰਾਜਵਿੰਦਰ ਸਿੰਘ , ਸੁਖਦੇਵ ਸਿੰਘ ਲੈਕਚਰਾਰ, ਗੁਰਦੀਪ ਸਿੰਘ ਲੈਕਚਰਾਰ, ਪ੍ਰੇਮ ਲਾਲ ਸਬ ਇਸਪੈਕਟਰ ਥਾਣਾ ਸੇਖਵਾਂ, ਏ. ਐਸ.ਆਈ. ਦਲਜੀਤ ਸਿੰਘ, ਗੁਲਸ਼ਨ ਏਐਸਆਈ, ਰਵਿੰਦਰ ਸਿੰਘ ਆਦਿ ਹਾਜਰ ਸਨ ।