ਸੀ.ਐਂਡ.ਵੀ. ਟੀਚਰ ਯੂਨੀਅਨ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ
ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸੀ. ਐਂਡ.
ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸੀ.ਐਂਡ.ਵੀ. ਟੀਚਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਕਾਹਲੋਂ, ਸੂਬਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਿੱਧੂ, ਵਿੱਤ ਸਕੱਤਰ ਉਪਕਾਰ ਸਿੰਘ ਰੰਧਾਵਾ, ਬਬਲਜੀਤ ਸਿੰਘ ਰੰਧਾਵਾ, ਹਰਵੰਤ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਦਰਗਾਬਾਦ ਅਤੇ ਸਾਗਰ ਪਰਾਸ਼ਰ ਨੇ ਕਿਹਾ ਕਿ 18 ਨਵੰਬਰ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਲਾਈਵ ਹੋ ਕੇ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਨ, ਜਿਸ ਦੀ ਐਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਬੰਧੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੀ ਬਜਾਏ ਪੰਜਾਬ ਸਰਕਾਰ ਨਵੀਂ ਪੈਨਸ਼ਨ ਸਕੀਮ ਵੱਲ ਵੱਧ ਰਹੀ ਹੈ, ਜੋ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਆਪਣਾ ਵਾਅਦਾ ਪੂਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਗਈ ਤਾਂ ਪੰਜਾਬ ਦੇ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।