28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਨੇ ਕੀਤਾ ਵਿਧਾਇਕ ਰੰਧਾਵਾ ਤੇ ਪੰਜਾਬ ਸਰਕਾਰ ਦਾ ਧੰਨਵਾਦ

ਡੇਰਾ ਬਾਬਾ ਨਾਨਕ, 28 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਏਕੀਕਰਨ ਕਰ ਕੇ ਇਕ ਸਾਂਝਾ ਕੇਡਰ ਪੰਚਾਇਤ ਵਿਕਾਸ ਸਕੱਤਰ ਬਣਾਏ ਜਾਣ ’ਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਸਬੰਧੀ ਅੱਜ ਬਲਾਕ ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਸਮੂਹ ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਬੁੱਕੇ ਦੇ ਕੇ ਮੂੰਹ ਮਿੱਠਾ ਕਰਵਾਇਆ ਤੇ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਡੇਰਾ ਬਾਬਾ ਨਾਨਕ, 28 ਸਤੰਬਰ (ਹੀਰਾ ਸਿੰਘ ਮਾਂਗਟ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਏਕੀਕਰਨ ਕਰ ਕੇ ਇਕ ਸਾਂਝਾ ਕੇਡਰ ਪੰਚਾਇਤ ਵਿਕਾਸ ਸਕੱਤਰ ਬਣਾਏ ਜਾਣ ’ਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਸਬੰਧੀ ਅੱਜ ਬਲਾਕ ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਸਮੂਹ ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਬੁੱਕੇ ਦੇ ਕੇ ਮੂੰਹ ਮਿੱਠਾ ਕਰਵਾਇਆ ਤੇ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਇਸ ਮੌਕੇ ਬਲਾਕ ਡੇਰਾ ਬਾਬਾ ਨਾਨਕ ਤੇ ਕਲਾਨੌਰ ਦੇ ਬੀਡੀਪੀਓ ਸੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਕ ਇਤਿਹਾਸਿਕ ਫੈਸਲਾ ਲੈਂਦਿਆਂ ਸੂਬੇ ਦੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਏਕੀਕਰਨ ਕਰ ਕੇ ਪੰਚਾਇਤ ਵਿਕਾਸ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਤਨਖਾਹਾ ਬਲਾਕ ਸੰਮਤੀਆਂ ਵਿਚੋਂ ਮਿਲਦੀ ਸੀ, ਪਰ ਹੁਣ ਪੰਜਾਬ ਸਰਕਾਰ ਵਲੋਂ ਇਨ੍ਹਾਂ ਨੂੰ ਤਨਖਾਹਾਂ ਸਰਕਾਰੀ ਖਜ਼ਾਨੇ ਵਿਚੋਂ ਦਿੱਤੀਆਂ ਜਾਇਆ ਕਰਨਗੀਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕਾਂ ਦੀ ਕਈ ਚਿਰਾਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਏਕੀਕਰਨ ਕਰ ਕੇ ਸੂਬੇ ਦੇ ਮੁਲਾਜ਼ਮਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਹੋਰਨਾਂ ਸੂਬਿਆਂ ਨਾਲੋਂ ਵਿਕਾਸ ਪੱਖੋਂ ਮੋਹਰੀ ਹੋਵੇਗਾ। ਇਸ ਮੌਕੇ ਐਸਈਪੀਓ ਸਮੀ ਕਪੂਰ, ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਬੱਲ, ਜਸਪਾਲ ਸਿੰਘ, ਪ੍ਰਧਾਨ ਨਰਿੰਦਰ ਸਿੰਘ, ਜਸਵਿੰਦਰ ਸਿੰਘ, ਰਮਨ ਕੁਮਾਰ, ਅਮਿਤ ਰਾਮਪਾਲ, ਰੋਸ਼ਨ ਲਾਲ, ਸਾਹਿਬ ਗਿੱਲ, ਜਗਤਾਰ ਸਿੰਘ, ਹਰਿੰਦਰ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ, ਅਕਵਿੰਦਰ ਕੌਰ, ਰਾਜਵੰਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਸਿੰਘ, ਮਲੂਕ ਸਿੰਘ, ਪਰਮਜੀਤ ਸਿੰਘ ਬਲਾਕ ਪ੍ਰਧਾਨ ਕਲਾਨੌਰ, ਕੇਵਲ ਸਿੰਘ ਪੰਚਾਇਤ ਵਿਕਾਸ ਸਕੱਤਰ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਕਵਲਜੀਤ ਸਿੰਘ, ਜੈ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਰਨਜੀਤ ਸਿੰਘ, ਅਵਤਾਰ ਸਿੰਘ, ਰਾਜਬੀਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਫੱਤੂਪੁਰ ਨੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਦੀ ਮੀਟਿੰਗ
Ad Position 24