ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਛੇਵੀਂ ਜਮਾਤ 14 ਵਰਗ ਦੇ ਰਾਹੁਲ ਨੇ ਡਿਸਕਸ ਥ੍ਰੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।
ਗੁਰਦਾਸਪੁਰ, 28 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਛੇਵੀਂ ਜਮਾਤ 14 ਵਰਗ ਦੇ ਰਾਹੁਲ ਨੇ ਡਿਸਕਸ ਥ੍ਰੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 17 ਵਰਗ ਅੱਠਵੀਂ ਜਮਾਤ ਦੇ ਗੁਰਵੰਸ਼ ਨੇ 3000 ਮੀਟਰ ਰੇਸ ਅਤੇ ਨੌਵੀਂ ਜਮਾਤ ਦੇ ਦਕਸ਼, ਅਭਿਸ਼ੇਕ, ਰਾਜਵੀਰ, ਵਰਨ ਨੇ ਰਿਲੇਅ ਦੌੜ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਦੇ ਡੀ.ਪੀ ਅਧਿਆਪਕ ਸਾਵਲੀ ਨੂੰ ਵੀ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਗਈ, ਕਿਉਂਕਿ ਉਨ੍ਹਾਂ ਦੀ ਮਿਹਨਤ, ਸਹੀ ਮਾਰਗਦਰਸ਼ਨ ਤੇ ਲਗਾਤਾਰ ਅਭਿਆਸ ਸਦਕਾ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰ ਬੱਚਿਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ।