29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਲਕਾ ਦੀਨਾਨਗਰ ਅੰਦਰ ਕਾਂਗਰਸ ਪਾਰਟੀ ਦਾ ਆਧਾਰ ਦਿਨੋਂ ਦਿਨ ਮਜ਼ਬੂਤ ਹੋਇਆ-ਸਾਬਕਾ ਸਰਪੰਚ ਹਰਭਜਨ ਸਿੰਘ

ਗੁਰਦਾਸਪਰ, 28 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਕਾਂਗਰਸ ਪਾਰਟੀ ਦਾ ਆਧਾਰ ਮਜਬੂਤ ਹੋਇਆ ਹੈ ਅਤੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜੋਨ ਇੰਚਾਰਜ ਸਾਬਕਾ ਸਰਪੰਚ ਹਰਭਜਨ ਸਿੰਘ ਨਵਾਂ ਪਿੰਡ ਬਹਾਦਰ ਨੇ ਕਿਹਾ ਕਿ ਹਲਕਾ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਵਲੋਂ ਸਾਂਝੇ ਯਤਨਾਂ ਸਦਕਾ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕੀਤੇ ਜਾਂਦੇ ਹਨ।

Ad Position 21
No active advertisement
ਜੋਨ ਇੰਚਾਰਜ ਹਰਭਜਨ ਸਿੰਘ ਨਵਾਂ ਪਿੰਡ ਬਹਾਦਰ। 29-09-2026
ਗੁਰਦਾਸਪਰ, 28 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਕਾਂਗਰਸ ਪਾਰਟੀ ਦਾ ਆਧਾਰ ਮਜਬੂਤ ਹੋਇਆ ਹੈ ਅਤੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਕਾਫੀ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜੋਨ ਇੰਚਾਰਜ ਸਾਬਕਾ ਸਰਪੰਚ ਹਰਭਜਨ ਸਿੰਘ ਨਵਾਂ ਪਿੰਡ ਬਹਾਦਰ ਨੇ ਕਿਹਾ ਕਿ ਹਲਕਾ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਸੀਨੀਅਰ ਆਗੂ ਅਸ਼ੋਕ ਚੌਧਰੀ ਵਲੋਂ ਸਾਂਝੇ ਯਤਨਾਂ ਸਦਕਾ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਕਾਨੂੰਨ ਵਿਵਸਤਾ ਵਿਗੜ ਚੁੱਕੀ ਹੈ। ਜਿਸ ਕਰਕੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਨਾਲ ਲੋਕਾਂ ਦਾ ਆਮ ਆਦਮੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਸਬੰਧੀ ਉਹ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਲੋਕਾਂ ਵਲੋਂ ਵੀ ਕਾਂਗਰਸ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਪਾਰਟੀ ਆਗੂ ਤੇ ਵਰਕਰ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਲੋਪ ਹੁੰਦੇ ਜਾ ਰਹੇ ਹਨ ਸੱਭਿਆਚਾਰਕ, ਵਿਰਾਸਤੀ ਤੇ ਪੇਂਡੂ ਖੇਡ ਮੇਲੇ ਅਗਲੀ ਖ਼ਬਰ ਦੀਨਾਨਗਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਅੱਜ- ਸ਼ਮਸ਼ੇਰ ਸਿੰਘ
Ad Position 24